ਬੇਰੁਜ਼ਗਾਰ ਸਾਂਝਾ ਫਰੰਟ ਦੇ ਮੈਂਬਰਾਂ ਨੇ ਸੰਗਰੂਰ ਵਿਖੇ ਸੀਐੱਮ ਰਿਹਾਇਸ਼ ਨੂੰ ਘੇਰਨ ਲਈ ਕੀਤੀ ਜੱਦੋ-ਜਹਿਦ, ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈ ਧੱਕਾ-ਮੁੱਕੀ
Published : Mar 8, 2024, 6:03 PM IST
ਸੰਗਰੂਰ ਵਿੱਚ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਤੋ ਇਕੱਠੇ ਹੋਕੇ ਉਹ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਦੀ ਕੋਠੀ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪੁਲਿਸ ਨੇ ਰੋਕਾਂ ਲਾਕੇ ਡੱਕਿਆ ਅਤੇ ਇਸ ਦੌਰਾਨ ਧੱਕਾਮੁੱਕੀ ਹੋਈ। ਇਸ ਮੌਕੇ ਕੁੱਝ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਬੇਰੁਜ਼ਗਾਰਾਂ ਨੂੰ ਹੁੱਜਾਂ ਵੀ ਮਾਰੀਆਂ ਗਈਆਂ। ਮੋਰਚੇ ਦੇ ਆਗੂਆਂ ਨੇ ਇਲਜ਼ਾਮ ਲਾਇਆ ਕਿ 25 ਫਰਵਰੀ ਦੇ ਪ੍ਰਦਰਸ਼ਨ ਮੌਕੇ ਬੇਰੁਜ਼ਗਾਰਾਂ ਨੂੰ 6 ਮਾਰਚ ਦੇ ਦਿਨ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਲਈ ਸੱਦਾ ਦਿੱਤਾ ਗਿਆ ਸੀ ਪ੍ਰੰਤੂ ਮੀਟਿੰਗ ਨਾ ਹੋਈ। ਇਸ ਦੇ ਰੋਸ ਵਿੱਚ ਬੇਰੁਜ਼ਗਾਰਾਂ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਥੋੜ੍ਹੇ ਸਮੇਂ ਦੌਰਾਨ ਹੋਣ ਵਾਲੀ ਮੀਟਿੰਗ ਰੱਦ ਜਾਂ ਬੇਸਿੱਟਾ ਹੋਈ ਤਾਂ 15 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।