ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ 'ਚ ਕੀਤੀ ਗਈ ਅਲੌਕਿਕ ਦੀਪਮਾਲਾ, ਦੂਰ-ਦੁਰਾਡਿਓ ਪਹੁੰਚੀ ਸੰਗਤ - MIRACULOUS DEEPMALA
Published : Nov 2, 2024, 6:44 AM IST
ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸੰਗਤ ਵੱਲੋਂ ਬੰਦੀ ਛੋੜ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਤਿਹਾਸ ਮੁਤਾਬਿਕ ਇਸ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਰਿਹਾ ਕਰਵਾ ਕੇ ਲਿਆਏ ਸਨ ਅਤੇ ਜਦੋਂ ਅੰਮ੍ਰਿਤਸਰ ਪਹੁੰਚੇ ਸਨ ਤਾਂ ਉਦੋਂ ਸੰਗਤਾਂ ਵੱਲੋਂ ਉਹਨਾਂ ਦੇ ਸਵਾਗਤ ਲਈ ਦੇਸੀ ਘਿਓ ਦੇ ਦੀਵੇ ਜਗਾਏ ਗਏ ਸਨ। ਇਸੇ ਦੇ ਚਲਦੇ ਅੱਜ ਬੰਦੀ ਛੋੜ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਵਿਖੇ ਮੱਥਾ ਟੇਕਣ ਪਹੁੰਚੀਆਂ। ਸੰਗਤਾਂ ਵੱਲੋਂ ਦਰਬਾਰ ਸਾਹਿਬ ਦੀ ਪ੍ਰਕਰਮਾਂ ਦੇ ਵਿੱਚ ਦੇਸੀ ਘਿਓ ਦੇ ਦੀਵੇ ਵੀ ਜਗਾਏ ਗਏ। ਇਸ ਦੌਰਾਨ ਸੰਗਤਾਂ ਨੇ ਕਿਹਾ ਕਿ ਉਹ ਸਵੇਰ ਤੋਂ ਹੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰ ਰਹੀਆਂ ਹਨ।