ਪੁਲਿਸ ਨੇ ਕੈਦੀ ਨੂੰ ਸਿਮ ਦੇਣ ਆਏ ਵਿਅਕਤੀ ਨੂੰ ਕੀਤਾ ਕਾਬੂ - Person arrested with SIM
Published : Apr 2, 2024, 2:04 PM IST
ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ ਆਏ ਮੁਲਜ਼ਮ ਨੂੰ ਸਿਮ ਸੌਂਪਣ ਆਏ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਸਦੇ ਖਿਲਾਫ ਥਾਣਾ ਸਿਟੀ-2 ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨਥੇਵਾਲਾ ਦੇ ਕੇਸ ਦੀ ਸੁਣਵਾਈ ਸੀ। ਜਿਸ ਕਾਰਨ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਦੇਖਿਆ ਕਿ ਇਕ ਵਿਅਕਤੀ ਸ਼ੱਕੀ ਹਾਲਤ 'ਚ ਉਥੇ ਘੁੰਮ ਰਿਹਾ ਸੀ, ਜਦੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਖੁਲਾਸਾ ਹੋਇਆ ਕਿ ਉਹ ਉਕਤ ਕੈਦੀ ਨੂੰ ਸਿਮ ਦੇਣ ਆਇਆ ਸੀ। ਮੁਲਜ਼ਮ ਦੀ ਪਛਾਣ ਭੀਮਸੇਨ ਉਰਫ਼ ਨਰਿੰਦਰ ਸਿੰਘ ਵਾਸੀ ਹਰੀਕੇ ਕਲਾਂ ਵਜੋਂ ਹੋਈ ਹੈ।