ਪੁਲਿਸ ਅਧਿਕਾਰੀ ਨੇ ਸਾਢੇ ਤਿੰਨ ਮਹੀਨਿਆਂ ਵਿੱਚ ਕਾਬੂ ਕੀਤੇ 120 ਭਗੌੜੇ ਮੁਲਜ਼ਮ - fugitive accused arrested - FUGITIVE ACCUSED ARRESTED
Published : Jul 19, 2024, 4:36 PM IST
ਅੰਮ੍ਰਿਤਸਰ ਪੁਲਿਸ ਵੱਲੋਂ ਜਿਲ੍ਹੇ ਭਰ ਵਿੱਚ ਜਿੱਥੇ ਨਸ਼ੇ ਦੀ ਰੋਕਥਾਮ ਦੇ ਲਈ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਨਸ਼ਾ ਤਸਕਰੀ ਦੇ ਮਾਮਲੇ ਸਮੇਤ ਹੋਰਨਾਂ ਕਈ ਮਾਮਲਿਆਂ ਵਿੱਚ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਮੁਲਜਮਾਂ ਨੂੰ ਵੀ ਪੁਲਿਸ ਵਲੋਂ ਕਾਬੂ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਅੱਜ ਇੱਕ ਵਾਰ ਫਿਰ ਅੰਮ੍ਰਿਤਸਰ ਪੀ.ਓ ਸਟਾਫ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੀ.ਓ ਸਟਾਫ ਦੇ ਅਧਿਕਾਰੀ ਹਰੀਸ਼ ਕੁਮਾਰ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਦੋ ਭਗੋੜੇ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ। ਜਿਸ ਦੇ ਵਿੱਚ ਇੱਕ ਭਗੋੜੇ ਵਿਅਕਤੀ ਨੂੰ ਬੀਤੀ ਰਾਤ ਕਾਬੂ ਕੀਤਾ ਹੈ ਅਤੇ ਇੱਕ ਭਗੋੜੇ ਵਿਅਕਤੀ ਨੂੰ ਸਵੇਰੇ ਤੜਕਸਾਰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਉਕਤ ਭਗੋੜੇ ਮੁਲਜਮਾਂ ਦੀ ਪਹਿਚਾਣ ਨਰਿੰਦਰ ਸਿੰਘ ਉਰਫ ਕਾਲਾ ਦੇ ਰੂਪ ਵਿੱਚ ਹੋਈ ਹੈ, ਜਿਸ ਨੂੰ ਕਿ ਥਾਣਾ ਸੁਲਤਾਨਵਿੰਡ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ।