ਭਰਜਾਈ 'ਤੇ ਮਾੜੀ ਅੱਖ ਰੱਖਣ ਤੋਂ ਰੋਕਿਆ ਤਾਂ ਮੁਲਜ਼ਮ ਨੇ ਕਰ ਦਿੱਤਾ ਨੌਜਵਾਨ ਦਾ ਕਤਲ, ਪੁਲਿਸ ਨੇ ਕੀਤਾ ਕਾਬੂ - police solved the murder case - POLICE SOLVED THE MURDER CASE
Published : Oct 3, 2024, 11:57 AM IST
ਬੀਤੀ 28 ਸਤੰਬਰ ਨੂੰ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਕੋਟਲਾ ਡਡਹੇੜੀ ਦੇ ਗਰਾਉਂਡ ਵਿੱਚ ਕਿਸੇ ਅਣਪਛਾਤੇ ਵਿਅਕਤੀਆਂ ਵੱਲੋ ਤੇਜ ਧਾਰ ਹਥਿਆਰਾਂ ਨਾਲ ਪਿੰਡ ਦੇ ਹਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਉਮਰ 32 ਸਾਲ ਦਾ ਕਤਲ ਕਰ ਦਿਤਾ ਗਿਆ ਸੀ। ਜਿਸ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ ਜਗਤ ਰਾਮ ਪੁੱਤਰ ਰਮੇਸਵਰ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਤੋਂ ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਿਕ ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਪਰਿਵਾਰ ਦੀ ਨੂੰਹ ਅਤੇ ਮ੍ਰਿਤਕ ਦੀ ਭਰਜਾਈ ਉਤੇ ਮਾੜੀ ਅੱਖ ਰੱਖਦਾ ਸੀ, ਜਿਸ ਕਾਰਨ ਇਸ ਦਾ ਵਿਰੋਧ ਕਰਕੇ ਇਸ ਨੂੰ ਘਰ ਵਿੱਚ ਏਇਜ਼ੱਤ ਕੀਤਾ ਗਿਆ ਸੀ ਜਿਸ ਦਾ ਬਦਲਾ ਲੈਣ ਲਈ ਮੁਜ਼ਲਮ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਡੀਐਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਜਗਾ 'ਤੇ ਲੱਗੇ CCTV ਕੈਮਰੇ ਦੀ ਫੁਟੇਜ ਖੰਗਾਲੀ ਗਈ ਤਾਂ ਦੇਖਿਆ ਕਿ ਇਹ ਵਿਅਕਤੀ ਕਤਲ ਦਾ ਕਥਿਤ ਦੋਸ਼ੀ ਹੈ। ਦੋਸ਼ੀ ਤੋੋਂ ਵਾਰਦਾਤ ਵਿੱਚ ਵਰਤੇ ਹਥਿਆਰਾਂ ਨੂੰ ਬਰਾਮਦ ਕਰਵਾ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਮੁਤਾਬਿਕ ਇਸ ਦਾ ਕੋਈ ਪੁਰਾਣਾ ਪੁਲਿਸ ਰਿਕਾਰਡ ਨਹੀਂ ਹੈ।