ਮੀਂਹ ਕਾਰਨ ਬਾਜ਼ਾਰਾਂ ਨੇ ਧਾਰਿਆ ਛੱਪੜ ਦਾ ਰੂਪ; ਗੰਦਾ ਪਾਣੀ ਦੁਕਾਨਾਂ ਦੇ ਅੰਦਰ ਭਰਿਆ, ਦੇਖੋ ਹਾਲਾਤ - WATER LOGGING DUE TO HEAVY RAIN
Published : Jul 1, 2024, 10:29 AM IST
ਅੰਮ੍ਰਿਤਸਰ ਵਿੱਚ ਬੀਤੇ ਦਿਨ ਪਈ ਸਵੇਰ ਤੋਂ ਮੀਂਹ ਕਾਰਣ ਕਸਬਾ ਜੰਡਿਆਲਾ ਗੁਰੂ ਦੇ ਵੱਖ-ਵੱਖ ਮੁਹੱਲਿਆਂ ਦੇ ਵਿੱਚ ਬਾਰਿਸ਼ ਦਾ ਪਾਣੀ ਭਰ ਗਿਆ। ਇਸ ਦੇ ਨਾਲ ਹੀ ਕਈ ਜਗ੍ਹਾ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਰਿਸ਼ ਦਾ ਗੰਦਾ ਪਾਣੀ ਦੁਕਾਨਾਂ ਦੇ ਅੰਦਰ ਤੱਕ ਜਾ ਵੜਿਆ ਹੈ। ਅਜਿਹੇ ਹਾਲਾਤਾਂ ਦੇ ਵਿੱਚ ਦੁਕਾਨਦਾਰਾਂ ਨੂੰ ਬਾਰਿਸ਼ ਦਾ ਪਾਣੀ ਦੁਕਾਨਾਂ ਵਿੱਚ ਵੜਨ ਤੋਂ ਰੋਕਣ ਦੇ ਲਈ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਦੇ ਪਾਣੀ ਕਾਰਨ ਬਾਜ਼ਾਰ ਵਿੱਚ ਬਣੇ ਛੱਪੜ ਦੇ ਵਿੱਚੋਂ ਲੰਘਦੇ ਵੱਖ ਵੱਖ ਰਾਹੀਗਰਾਂ ਦੇ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਕਿਹਾ ਕਿ ਬਾਰਿਸ਼ ਪੈਣ ਦੇ ਨਾਲ ਜਿੱਥੇ ਅੱਤ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਅਤੇ ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਤਾਪਮਾਨ ਦੇ ਵਿੱਚ ਵੀ ਕਾਫੀ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜਿੱਥੇ ਫਸਲਾਂ ਨੂੰ ਲਾਭ ਹੋਵੇਗਾ ਉੱਥੇ ਹੀ ਤਾਪਮਾਨ ਘਟਣ ਦੇ ਨਾਲ ਲੋਕਾਂ ਨੂੰ ਵੀ ਕਾਫੀ ਰਾਹਤ ਮਹਿਸੂਸ ਹੋਵੇਗੀ। ਰਾਹੀਗਰਾਂ ਨੇ ਕਿਹਾ ਕਿ ਇੰਨੇ ਸਾਲ ਲੰਘਣ ਦੇ ਬਾਵਜੂਦ ਵੀ ਜੰਡਿਆਲਾ ਗੁਰੂ ਦਾ ਵਿਕਾਸ ਨਹੀਂ ਹੋ ਸਕਿਆ ਹੈ।