ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਦਾ ਵਿਵਦਾਿਤ ਬਿਆਨ ਵਾਇਰਲ, ਸ਼੍ਰੋਮਣੀ ਕਮੇਟੀ ਮੈਂਬਰ ਨੇ ਸ਼ਬਦਾਂ ਉੱਤੇ ਕੰਟਰੋਲ ਰੱਖਣ ਦੀ ਦਿੱਤੀ ਸਲਾਹ - SGPC ON controversial statement - SGPC ON CONTROVERSIAL STATEMENT
Published : Apr 16, 2024, 12:55 PM IST
ਅੰਮ੍ਰਿਤਸਰ ਵਿੱਚ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਬਿਆਨ ਦਿੰਦਿਆਂ ਕਿਹਾ ਕਿ ਜਿਹੜਾ ਵੀ ਸ਼ਰਧਾਲੂ ਸ੍ਰੀ ਹਰਿਮੰਦਿਰ ਸਾਹਿਬ ਮੱਥਾ ਟੇਕਣ ਲਈ ਆਉਂਦਾ ਹੈ ਉਹ ਹਰੀਕੇ ਮੱਛਾ ਖਾ ਕੇ ਜਾ ਸਕੇ ਅਜਿਹੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਵਿਵਾਦਿਤ ਬਿਆਨ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਸ਼ਬਦਾਂ ਉੱਤੇ ਕੰਟਰੋਲ ਕਰਨ ਅਤੇ ਗੁਰਮਤਿ ਮਰਿਆਦਾ ਨੂੰ ਸਮਝਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਆਖਿਆ ਕਿ ਵਿਧਾਇਕ ਹਰਮਿੰਦਰ ਗਿੱਲ ਦਾ ਪਰਿਵਾਰ ਹਮੇਸ਼ਾ ਤੋਂ ਗੁਰੂਘਰ ਦਾ ਸੇਵਾਦਾਰ ਰਿਹਾ ਇਸ ਲਈ ਉਨ੍ਹਾਂ ਨੂੰ ਸੰਗਤ ਦੀ ਭਾਵਨਾ ਦਾ ਖਿਆਲ ਰੱਖਦਿਆਂ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।