ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੋਸਟਰ ਲਾਉਣ ਆਏ ਨੌਜਵਾਨਾਂ ਵੱਲੋਂ ਕੀਤੀ ਗਈ ਹੁੱਲੜਬਾਜੀ, ਪੁਲਿਸ ਨੇ ਕੀਤੇ ਕਾਬੂ - Bathinda dav collage clash news - BATHINDA DAV COLLAGE CLASH NEWS
Published : Sep 15, 2024, 4:58 PM IST
ਬਠਿੰਡਾ ਦੇ ਡੀਏਵੀ ਕਾਲਜ ਵਿੱਚ ਦਾਖਲ ਹੋ ਕੇ ਪ੍ਰਧਾਨਗੀ ਦੇ ਪੋਸਟਰ ਲਾਉਣ ਆਏ ਨੌਜਵਾਨਾਂ ਵੱਲੋਂ ਕੀਤੀ ਗਈ ਹੂਲੜਬਾਜ਼ੀ ਅਤੇ ਪਥਰਾਅ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸਖਤ ਐਕਸ਼ਨ ਲੈਂਦਿਆਂ ਕਰੀਬ ਇੱਕ ਦਰਜਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਏਵੀ ਕਾਲਜ ਦੇ ਪ੍ਰਿੰਸੀਪਲ ਰਾਜੀਵ ਸ਼ਰਮਾ ਵੱਲੋਂ ਸਿਵਲ ਲਾਈਨ ਪੁਲਿਸ ਸਟੇਸ਼ਨ ਵਿੱਚ ਦਿੱਤੀ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚ ਓ ਸਿਵਿਲ ਲਾਈਨ, ਹਰਜੋਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਕਰੀਬ ਇੱਕ ਦਰਜਨ ਨੌਜਵਾਨਾਂ ਵੱਲੋਂ ਕਾਲਜ ਦੇ ਕੈਂਪਸ ਦੇ ਅੰਦਰ ਪਥਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਖਤ ਐਕਸ਼ਨ ਲੈਂਦੀ ਹੋਈ ਮਾਮਲਾ ਦਰਜ ਕਰਕੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਉਹਨਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਹਾਲਾਤ ਵਿੱਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਏਗਾ।