ਕੋਟਕਪੂਰਾ ਇਲਾਕੇ ਦੇ ਖੇਤਾਂ 'ਚ ਚੋਰੀਆਂ ਕਰਨ ਵਾਲਿਆਂ ਨੂੰ ਪਿੰਡ ਵਾਸੀਆਂ ਨੇ ਕੀਤਾ ਪੁਲਿਸ ਹਵਾਲੇ - Kotakpura police - KOTAKPURA POLICE
Published : Jun 22, 2024, 11:33 AM IST
ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਦੀ ਯੂਥ ਕਲੱਬ ਦੇ ਮੈਂਬਰਾਂ ਨੇ ਖੇਤਾਂ ਵਿੱਚੋਂ ਬਿਜਲੀ ਟਰਾਂਸਫਾਰਮਰ,ਮੋਟਰਾਂ ਅਤੇ ਤਾਰਾਂ ਚੋਰੀ ਕਰਨ ਵਾਲੇ ਮੁਲਜਮਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਹੈ। ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਨੇ ਇੰਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਹਨਾਂ ਪਾਸੋਂ ਇੱਕ ਟਾਟਾ ਐਸ ਗੱਡੀ ਤੋਂ ਇਲਾਵਾ ਤਕਰੀਬਨ 220 ਲੀਟਰ ਟਰਾਂਸਫਾਰਮ ਦਾ ਤੇਲ ਵੀ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸਦਰ ਕੋਟਕਪੂਰਾ ਦੇ ਅਧੀਨ ਪੈਂਦੇ ਪਿੰਡ ਢਿਲਵਾਂ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਖੇਤਾਂ ਵਿੱਚੋਂ ਬਿਜਲੀ ਟਰਾਂਸਫਾਰਮ ਮੋਟਰਾਂ ਟਰਾਂਸਫਾਰਮ ਦਾ ਤੇਲ ਅਤੇ ਤਾਰਾਂ ਆਦਿ ਦੀ ਚੋਰੀ ਹੋ ਰਹੀ ਸੀ, ਜਿਸ ਤੋਂ ਬਾਅਦ ਪਿੰਡ ਦੀ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਆਪਣੇ ਪੱਧਰ 'ਤੇ ਨਿਗਰਾਨੀ ਦਾ ਕੰਮ ਸ਼ੁਰੂ ਕੀਤਾ ਅਤੇ ਇਸੇ ਦੌਰਾਨ ਇਹਨਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ।