ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਉੱਤੇ ਕੀਤੀ ਫਾਇਰਿੰਗ - FIRING IN FATEHGARH SAHIB
Published : Jan 16, 2025, 3:22 PM IST
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਤਿੰਨ ਮੋਟਰਸਾਈਕਲ ਸਵਾਰਾਂ ਨੇ ਪਵਿੱਤਰ ਸਿੰਘ ਦੇ ਘਰ ਉੱਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਮੌਕੇ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਗੋਲੀਆਂ ਘਰ ਦੇ ਗੇਟ ਉੱਤੇ ਵੱਜੀਆਂ ਹਨ। ਪਰਿਵਾਰਿਕ ਮੈਂਬਰ ਨੇ ਦੱਸਿਆ ਸੀ ਕਿ ਅੱਜ ਸਵੇਰੇ ਜਦੋਂ ਉਹ ਚਾਹ ਪੀ ਰਹੇ ਸਨ ਤਾਂ ਕਿਸੇ ਨੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਕਰੀਬ 5 ਫਾਇਰ ਕੀਤੇ, ਉਹਨਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਹੈ, ਉਨ੍ਹਾਂ ਨੂੰ ਅਜੇ ਕਿਸੇ ਉੱਤੇ ਸ਼ੱਕ ਨਹੀਂ ਹੈ। ਮਾਮਲੇ ਸਬੰਧੀ ਐੱਸਪੀ ਰਕੇਸ਼ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ 5 ਰਾਊਂਡ ਫਾਇਰਿੰਗ ਦੇ ਹੋਏ ਹਨ ਜਦੋਂ ਕਿ ਇੱਕ ਜਿੰਦਾ ਕਾਰਤੂਸ ਬਰਾਮਦ ਹੋਇਆ ਹੈ, ਜਿਸਦੀ ਜਾਂਚ ਜਾਰੀ ਹੈ।