ਸਮਰਾਲਾ 'ਚ ਬਾਇਓ ਗੈਸ ਪਲਾਂਟ ਲਗਾਉਣ ਦੇ ਵਿਰੋਧ 'ਚ ਇਕੱਠੇ ਹੋਏ ਤਿੰਨ ਪਿੰਡ, ਬੰਦ ਕਰਾਇਆ ਕੰਮ - ਸਮਰਾਲਾ
Published : Feb 22, 2024, 8:11 AM IST
ਸਮਰਾਲਾ ਦੇ ਪਿੰਡ ਮੁਸਕਾਬਾਦ ਦੀ ਹੱਦ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦਾ ਵਿਰੋਧ ਤੇਜ਼ ਕਰ ਦਿੱਤਾ ਗਿਆ ਹੈ। ਤਿੰਨ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਪਲਾਂਟ ਦੀ ਉਸਾਰੀ ਦਾ ਕੰਮ ਰੁਕਵਾ ਦਿੱਤਾ। ਆਉਣ ਵਾਲੇ ਦਿਨਾਂ ਵਿੱਚ ਸੜਕਾਂ ’ਤੇ ਆਉਣ ਦੀ ਚਿਤਾਵਨੀ ਦਿੱਤੀ ਗਈ ਹੈ। ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਪਲਾਂਟ ਦੇ ਨਾਲ ਇਲਾਕੇ ਅੰਦਰ ਬਿਮਾਰੀਆਂ ਫੈਲਣਗੀਆਂ ਤੇ ਪ੍ਰਦੂਸ਼ਣ ਕਾਫੀ ਜ਼ਿਆਦਾ ਵਧ ਜਾਵੇਗਾ। ਜਿਸ ਨਾਲ ਉਹਨਾਂ ਦਾ ਜਿਉਣਾ ਮੁਸ਼ਕਲ ਹੋ ਜਾਵੇਗਾ। ਸਮਰਾਲਾ ਦੇ ਐਸਡੀਐਮ ਰਜਨੀਸ਼ ਅਰੋੜਾ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਬਾਇਓ ਗੈਸ ਪਲਾਂਟ ਤੋਂ ਕੋਈ ਖਤਰਾ ਨਹੀਂ ਹੈ। ਪਲਾਂਟ ਨਿਯਮਾਂ ਅਨੁਸਾਰ ਲਗਾਇਆ ਜਾ ਰਿਹਾ ਹੈ।