ਤ੍ਰਿਪੁਰਾ ਦੇ ਗਵਰਨਰ ਇੰਦਰਸੇਣਾ ਰੈਡੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਕਿਹਾ- ਪਹਿਲੀ ਵਾਰ ਇੱਥੇ ਆਇਆ ... - Tripura Governor Indrasena Reddy - TRIPURA GOVERNOR INDRASENA REDDY
Published : Oct 6, 2024, 12:59 PM IST
ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਜਿੱਥੇ ਰੋਜ਼ਾਨਾ ਲੱਖਾਂ ਸੀਸ ਝੁਕਦੇ ਹਨ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ, ਉਥੇ ਹੀ ਕਈ ਫਿਲਮੀ ਸਟਾਰ ਤੇ ਰਾਜਨੀਤਿਕ ਲੀਡਰ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦੇ ਹਨ। ਉੱਥੇ ਹੀ ਸ਼ਨੀਵਾਰ ਨੂੰ ਤ੍ਰਿਪੁਰਾ ਤੇ ਮਿਜ਼ੋਰਮ ਦੇ ਗਵਰਨਰ ਤੇ ਭਾਜਪਾ ਆਗੂ ਇੰਦਰਸੇਣਾ ਰੈਡੀ ਆਪਣੇ ਪਰਿਵਾਰ ਸਣੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਵਰਨਰ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਉਨ੍ਹਾਂ ਦੇ ਮਨ ਨੂੰ ਬੜੀ ਹੀ ਸੰਤੁਸ਼ਟੀ ਮਿਲੀ ਹੈ ਅਤੇ ਉਨ੍ਹਾਂ ਨੇ ਸੰਗਤ ਵਿੱਚ ਬੈਠ ਕੇ ਲੰਗਰ ਛਕਿਆ ਹੈ ਅਤੇ ਦਰਬਾਰ ਸਾਹਿਬ ਦੇ ਅੰਦਰ ਸਾਫ ਸਫਾਈ ਨੂੰ ਦੇਖ ਕੇ ਉਨ੍ਹਾਂ ਦਾ ਮਨ ਬਹੁਤ ਖੁਸ਼ ਹੋਇਆ ਹੈ।