ਖੇਤਾਂ 'ਚ ਖੁਦਾਈ ਦੌਰਾਨ ਮਿੱਟੀ ਦੀ ਢਿੱਗ ਡਿੱਗਣ ਕਾਰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ - Two cousins died Tarn Taran - TWO COUSINS DIED TARN TARAN
Published : May 17, 2024, 3:12 PM IST
ਤਰਨ ਤਾਰਨ ਦੇ ਪਿੰਡ ਚੰਬਾ ਖੁਰਦ ਇਲਾਕੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ, ਜਾਣਕਾਰੀ ਮੁਤਾਬਿਕ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੌਰਾਨ ਖੁਦਾਈ ਕਰਦੇ ਹੋਏ ਮਿੱਟੀ ਦੀ ਢਿੱਗ ਡਿੱਗਣ ਨਾਲ ਇਹ ਹਾਦਸਾ ਵਾਪਰਿਆ। ਜਿਸ ਦੌਰਾਨ 2 ਚਚੇਰੇ ਭਰਾਵਾਂ ਦੀ ਮੌਤ ਹੋ ਗਈ ਹੈ, ਜਦਕਿ 2 ਨੌਜਵਾਨ ਹਸਪਤਾਲ ’ਚ ਜ਼ੇਰੇ ਇਲਾਜ ਹਨ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ ਪਿੰਡ ਚੰਬਾ ਖੁਰਦ ਵਿਖੇ ਇਕ ਵਿਅਕਤੀ ਵੱਲੋਂ ਖੇਤੀ ਲਈ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਸੀ, ਜਿਸ ਸਬੰਧੀ ਉਸ ਵੱਲੋਂ ਸਬੰਧਤ ਕੰਮ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਆਪਣੀ ਜ਼ਮੀਨ ਵਿੱਚ ਬੁਲਾਇਆ। ਇਸ ਦੌਰਾਨ ਖੁਦਾਈ ਕਰਨ ਦੌਰਾਨ ਚਾਰ ਵਿਅਕਤੀ ਦੁਪਹਿਰ ਕਰੀਬ ਇਕ ਵਜੇ ਮਿੱਟੀ ਦੀ ਢਿੱਗ ਡਿੱਗਣ ਦੌਰਾਨ ਉਸ ਦੇ ਹੇਠਾਂ ਦੱਬੇ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਕਾਫੀ ਮੁਸ਼ੱਕਤ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਜਦੋਂ ਉਹ ਕਾਮਯਾਬ ਨਹੀਂ ਹੋਏ ਤਾਂ ਸਬੰਧਤ ਜ਼ਮੀਨ ਮਾਲਕ ਵੱਲੋਂ ਮੌਕੇ ’ਤੇ ਜੇ.ਸੀ.ਬੀ. ਮਸ਼ੀਨ ਨੂੰ ਬੁਲਾ ਲਿਆ ਗਿਆ, ਜਿਸ ਦੀ ਮਦਦ ਨਾਲ ਚਾਰਾਂ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ।