ਧਾਰਮਿਕ ਸਥਾਨ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ, ਦਰੱਖ਼ਤ 'ਚ ਕਾਰ ਵੱਜਣ ਨਾਲ ਦੋ ਦੀ ਮੌਤ - Two died in Road Accident - TWO DIED IN ROAD ACCIDENT
Published : Apr 12, 2024, 10:30 AM IST
ਸ੍ਰੀ ਮੁਕਤਸਰ ਸਾਹਿਬ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਕਾਰ ਸਵਾਰਾਂ ਨਾਲ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ 'ਤੇ ਸੜਕਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਕਿ ਜਦੋਂ ਕਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ ਤਾਂ ਰਸਤੇ 'ਚ ਪਿੰਡ ਬੁੱਟਰ ਸ਼ਰੀਹ ਕੋਲ ਇਹ ਭਿਆਨਕ ਹਾਦਸਾ ਵਾਪਰ ਗਿਆ ਤੇ ਗੱਡੀ ਸਿੱਧੀ ਦਰੱਖ਼ਤ ਨਾਲ ਜਾ ਟਕਰਾਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ, ਜਿੰਨ੍ਹਾਂ ਨੂੰ ਕਿ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਕਾਬਿਲੇਗੌਰ ਹੈ ਕਿ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਕਾਰ ਸਵਾਰ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।