ਪੰਜਾਬ

punjab

ETV Bharat / videos

ਅੰਮ੍ਰਿਤਸਰ ਦੇ ਕ੍ਰਿਸਟਲ ਚੌਂਕ ਵਿੱਚ ਦੋ ਗੱਡੀਆਂ ਦੀ ਹੋਈ ਟੱਕਰ, ਦੇਖੋ ਵੀਡੀਓ - Accident in Amritsar - ACCIDENT IN AMRITSAR

By ETV Bharat Punjabi Team

Published : Apr 25, 2024, 3:13 PM IST

ਅੰਮ੍ਰਿਤਸਰ: ਅੰਮ੍ਰਿਤਸਰ ਦੇ ਕ੍ਰਿਸਟਲ ਚੌਂਕ ਵਿਚ ਦੋ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਸੜਕ 'ਤੇ ਹੀ ਹਾਈ ਵੋਲਟੇਜ਼ ਡਰਾਮਾ ਵੇਖਣ ਨੂੰ ਮਿਲਿਆ, ਜਦੋਂ ਇਨੋਵਾ ਸਵਾਰ ਨੌਜਵਾਨ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਨੁਮਾਇੰਦੇ ਹਨ, ਤੁਸੀਂ ਉਹਨਾਂ ਦਾ ਕੁਝ ਨਹੀਂ ਵਿਗਾੜ ਸਕਦੇ। ਇਸ ਮੌਕੇ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਵਿੱਚ ਟਰੈਫਿਕ ਜਿਆਦਾ ਹੋਣ ਕਾਰਨ ਕਈ ਵਾਰ ਗੱਡੀਆਂ ਆਪਸ ਵਿੱਚ ਟਕਰਾਂ ਜਾਂਦੀਆਂ ਹਨ, ਜਿਸ ਦੇ ਚਲਦੇ ਇਹ ਹਾਦਸਾ ਵਾਪਰਿਆ। ਉਹਨਾਂ ਦੱਸਿਆ ਕਿ ਇੱਕ ਇਨੋਵਾ ਗੱਡੀ ਅਤੇ ਇੱਕ ਕਰੇਟਾ ਗੱਡੀ ਆਪਸ ਵਿੱਚ ਟਕਰਾ ਗਈਆਂ ਸਨ, ਜਿਸਦੇ ਚਲਦੇ ਦੋਵਾਂ ਗੱਡੀਆਂ ਦੇ ਮਾਲਕ ਆਪਸ ਵਿੱਚ ਭਿੜ ਗਏ। ਦੋਵਾਂ ਪਾਰਟੀਆਂ ਦਾ ਰਾਜੀਨਾਮਾ ਕਰਵਾ ਦਿੱਤਾ ਗਿਆ ਹੈ। ਦੋਵੇਂ ਪਾਰਟੀਆਂ ਆਪਣੇ-ਆਪਣੇ ਖਰਚੇ 'ਤੇ ਆਪਣੀਆਂ ਗੱਡੀਆਂ ਠੀਕ ਕਰਵਾਉਣਗੇ।  

ABOUT THE AUTHOR

...view details