ਹੁਸ਼ਿਆਰਪੁਰ ਦੇ ਪਿੰਡ ਫਲਾਹੀ ਕੋਲ ਦਰਦਨਾਕ ਸੜਕ ਹਾਦਸਾ, ਬੱਸ ਨੇ ਦਰੜੇ ਮੋਟਰਸਾਈਕਲ ਸਵਾਰ ਨੌਜਵਾਨ, ਦੋਵਾਂ ਦੀ ਹੋਈ ਮੌਤ - Two youths died
Published : Mar 2, 2024, 6:54 AM IST
ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਫਲਾਹੀ ਵਿੱਟ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਮੁੰਡਿਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ਉੱਤੇ ਸਵਾਰ ਹੋ ਕੇ 2 ਨੌਜਵਾਨ ਆਪਣੇ ਪਿੰਡ ਹਰਮੋਇਆਂ ਨੂੰ ਜਾ ਰਹੇ ਸੀ। ਇਸ ਦੌਰਾਨ ਨਿੱਜੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ ਅਤੇ ਜਦੋਂ ਬੱਸ ਉਕਤ ਥਾਂ ਉੱਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਮੁੰਡੇ ਬੱਸ ਹੇਠਾਂ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜਤਿੰਦਰ ਅਤੇ ਸਤਵਿੰਦਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਹਰਮੋਇਆਂ ਦੇ ਰਹਿਣ ਵਾਲੇ ਸਨ। ਇੱਕ ਮ੍ਰਿਤਕ ਨੌਜਵਾਨ ਦੀ ਉਮਰ 35 ਸਾਲ ਅਤੇ ਦੂਜੇ ਦੀ 22 ਸਾਲ ਦੇ ਕਰੀਬ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮੇਹਟੀਆਣਾ ਪੁਲਿਸ ਦੇ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਗਏ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ।