ਥਾਣਾ ਕੰਨਟੋਨਮੈਂਟ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਾਰ ਚੋਰੀ ਕਰਨ ਵਾਲੇ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ - Police of Thana Cantonment - POLICE OF THANA CANTONMENT
Published : Apr 26, 2024, 5:32 PM IST
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਕਾਮਯਾਬੀ ਹਾਸਿਲ ਹੋਈ। ਕੁੱਝ ਮਹੀਨੇ ਪਹਿਲਾਂ ਇੱਕ ਵਰਨਾ ਗੱਡੀ ਗੰਨ ਪੁਆਇੰਟ ਉੱਤੇ ਖੋਹੀ ਗਈ ਸੀ। ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਦਾ ਇੱਕ ਸਾਥੀ ਨਿਹਾਲ ਸਿੰਘ ਜੌ ਕਿ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਪੁਲਿਸ ਨੇ ਹੁਣ ਉਸ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਕੁੱਲ ਚਾਰ ਇਲਜ਼ਾਮ ਸਨ ਜਿਨ੍ਹਾਂ ਵਿੱਚੋਂ ਅਸੀ ਤਿੰਨ ਮੁਲਜ਼ਮ ਕਾਬੂ ਕਰ ਲਏ ਹਨ ਅਤੇ ਇਨ੍ਹਾਂ ਦਾ ਇੱਕ ਸਾਥੀ ਫ਼ਰਾਰ ਹੈ, ਜਲਦ ਹੀ ਉਸ ਨੂੰ ਵੀ ਕਾਬੂ ਕਰ ਲਿਆ ਜਾਵੇਗਾ।