ਕੇਂਦਰੀ ਰਾਜ ਮੰਤਰੀ ਸੰਜੇ ਸੇਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ - UNION MINISTER OF STATE
Published : Dec 15, 2024, 10:34 PM IST
ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਉਨ੍ਹਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਜਿਸ ਤੋਂ ਬਾਅਦ ਕੇਂਦਰ ਵਿਖੇ ਐਸਜੀਪੀਸੀ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ 50 ਸਾਲਾਂ ਤੋਂ ਵੀ ਵੱਧ ਤੋਂ ਸਮੇਂ ਤੋਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ ਅਤੇ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਬੜੀ ਸ਼ਾਂਤੀ ਮਿਲਦੀ ਹੈ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਕੇ ਆਸ਼ੀਰਵਾਦ ਲਿਆ ਹੈ