ਪਿੰਡ ਮੂਸੇ ਕਲਾਂ ਵਿੱਚ ਪੰਚਾਇਤ ਦੀ ਚੋਣ ਵੋਟਿੰਗ ਜਾਰੀ, ਸੁਰੱਖਿਆ ਦਾ ਸਖ਼ਤ ਪ੍ਰਬੰਧ - PANCHAYAT ELECTIONS
Published : Feb 16, 2025, 12:56 PM IST
ਤਰਨ ਤਾਰਨ: ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੂਸੇ ਕਲਾਂ ਵਿੱਚ ਸਰਪੰਚੀ ਅਤੇ ਪੰਚਾਇਤ ਮੈਂਬਰਾਂ ਦੀ ਚੋਣ ਲਈ ਵੋਟਾਂ ਪਵਾਈਆਂ ਜਾ ਰਹੀਆਂ ਹਨ। ਲੋਕਾਂ ਵਿੱਚ ਸਵੇਰ ਤੋਂ ਹੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ। ਇਸ ਮੌਕੇ ਐੱਸਪੀਡੀ ਅਜੇਰਾਜ ਸਿੰਘ ਦੀ ਅਗਵਾਈ ਵਿੱਚ 2 ਡੀਐੱਸਪੀ ਅਤੇ ਕਈ ਥਾਣਿਆਂ ਦੇ ਐੱਸਐੱਚਓ ਸਮੇਤ ਮੁਲਾਜ਼ਮਾਂ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਇਸ ਪਿੰਡ ਦੀ 1100 ਦੇ ਕਰੀਬ ਵੋਟਰ ਹਨ ਜਿਸ ਵਿੱਚ 1 ਸਰਪੰਚ ਅਤੇ 7 ਪੰਚਾਇਤ ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ। ਦੱਸ ਦਈਏ ਕਿ ਇੱਥੇ ਪਹਿਲਾਂ 2 ਵਾਰ ਵੋਟਾਂ ਰੱਦ ਹੋ ਚੁੱਕੀਆਂ ਹਨ। ਦੱਸ ਦਈਏ ਕਿ ਜਦੋਂ ਪਹਿਲਾਂ ਚੋਣਾਂ ਹੋਈਆਂ ਸਨ ਤਾਂ ਗਿਣਤੀ ਦੌਰਾਨ ਝਗੜਾ ਹੋ ਗਿਆ ਸੀ, ਜਿਸ ਕਾਰਨ ਚੋਣਾਂ ਰੱਦ ਕਰ ਦਿੱਤੀਆਂ ਸਨ।