ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਹੋਈ ਮੌਤ, ਪਰਿਵਾਰ ਦਾ ਇਲਜ਼ਾਮ-ਸ਼ਰੇਆਮ ਵਿਕ ਰਿਹਾ ਨਸ਼ਾ - Death of youth due to drugs
Published : Jun 6, 2024, 4:36 PM IST
ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਰੱਤੋਕੇ 'ਚ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ ਹੋਈ ਹੈ। ਇਸ ਸੰਬੰਧੀ ਮ੍ਰਿਤਕ ਦੇ ਭਰਾ ਸਵਰਨ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਹਰਿਆਣਾ ਦੇ ਪਾਣੀਪਤ ਦੀ ਪ੍ਰਾਈਵੇਟ ਕੰਪਨੀ ਵਿੱਚ ਫੋਰਮੈਨ ਦੀ ਨੌਕਰੀ ਕਰਦਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਨਸ਼ੇ ਦਾ ਟੀਕਾ ਲਗਾਉਣ ਨਾਲ ਉਸ ਦੀ ਹਾਲਤ ਵਿਗੜ ਗਈ ਸੀ ਅਤੇ ਇਲਾਜ ਕਰਵਾ ਕੇ ਉਸਨੂੰ ਬਚਾਇਆ ਗਿਆ। ਅੱਜ ਫਿਰ ਉਸ ਵਲੋਂ ਟੀਕਾ ਲਗਾਇਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕਿਹਾ ਉਨ੍ਹਾਂ ਦੇ ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ 'ਚ ਪੁਲਿਸ ਦੀ ਮਿਲੀਭੁਗਤ ਹੋਣ ਕਰਕੇ ਕੋਈ ਕਾਰਵਾਈ ਨਹੀ ਕੀਤੀ ਜਾਂਦੀ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਜੋ ਨਸ਼ਾ ਵੇਚਣ ਵਾਲੇ ਹਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਹੋਰ ਘਰਾਂ ਦਾ ਨਸ਼ਿਆ ਕਰਨ ਉਜਾੜਾ ਨਾ ਹੋਵੇ।