ਤਰਨਤਾਰਨ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ - PUNJABI DIED IN CANADA
Published : Oct 9, 2024, 2:12 PM IST
ਤਰਨਤਾਰਨ: ਅਕਸਰ ਪੰਜਾਬੀ ਆਪਣੇ ਰੁਜ਼ਗਾਰ ਲਈ ਵਿਦੇਸ਼ਾਂ 'ਚ ਜਾਂਦੇ ਹਨ ਪਰ ਉਥੇ ਕਈ ਵਾਰ ਕੋਈ ਭਾਨਾ ਵਾਪਰ ਜਾਂਦਾ, ਜਿਸ ਕਾਰਨ ਉਹ ਫਾਨੀ ਸੰਸਾਰ ਨੂੰ ਛੱਡ ਜਾਂਦੇ ਹਨ। ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਸ਼ਹਿਰ ਦੇ ਸੀਨੀਅਰ ਪੱਤਰਕਾਰ ਰਾਜਵਿੰਦਰ ਕੁਮਾਰ ਦੇ ਪੁੱਤ ਵਿਪਨ ਅਰੋੜਾ ਦੀ ਕੈਨੇਡਾ ਵਿਚ ਮੰਗਲਵਾਰ ਰਾਤ ਨੂੰ ਦਿਲ ਦਾ ਦੋਰਾ ਪੈਣ ਕਾਰਨ ਮੌਤ ਹੋ ਗਈ। ਜਿਸ ਤੋ ਬਾਅਦ ਤਰਨਤਾਰਨ ਸਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਦਸੰਬਰ 2018 ਵਿੱਚ ਕੈਨੇਡਾ ਗਿਆ ਸੀ ਤੇ ਜੋ ਕੁਝ ਦਿਨਾਂ ਤੱਕ ਦਿਵਾਲੀ ਮਨਾਉਣ ਲਈ ਆਪਣੇ ਪਰਿਵਾਰ ਕੋਲ ਪੰਜਾਬ ਆਉਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਰਾਤ ਉਸ ਦੇ ਦੋਸਤਾਂ ਦਾ ਫੋਨ ਆਇਆ, ਜਿੰਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਲ-ਨਾਲ ਐਨਆਰਆਈ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਪੰਜਾਬ ਲਿਆਉਣ 'ਚ ਮਦਦ ਕੀਤੀ ਜਾਵੇ ਤਾਂ ਜੋ ਉਹ ਪੁੱਤ ਦੀਆਂ ਅੰਤਿਮ ਰਸਮਾਂ ਕਰ ਸਕਣ।