ਪੰਜਾਬ

punjab

ਕਿਸਾਨਾਂ ਦਾ ਵੱਡਾ ਐਲਾਨ, ਕਿਹਾ-ਹਰ ਕੁਰਬਾਨੀ ਦੇਣ ਨੂੰ ਤਿਆਰ

By ETV Bharat Punjabi Team

Published : Aug 3, 2024, 10:29 AM IST

Shaheed Surjit Singh
ਕਿਸਾਨ ਘੋਲ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ 13ਵੀਂ ਬਰਸੀ (Etv Bharat (ਪੱਤਰਕਾਰ, ਬਰਨਾਲਾ))

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਮੀਨੀ ਘੋਲ਼ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ 13ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਹਮੀਦੀ ਵਿਖੇ ਸੈਂਕੜੇ ਕਿਸਾਨ, ਮਜ਼ਦੂਰ, ਔਰਤਾਂ, ਪਰਿਵਾਰ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵੱਲੋਂ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ 6 ਅਗਸਤ ਨੂੰ ਲੋਕਾਂ ਮੋਰਚਾ ਪੰਜਾਬ ਵੱਲੋਂ ਬਰਨਾਲਾ ਦਾਣਾ ਮੰਡੀ ਵਿਖੇ ਕਨਵੈਨਸ਼ਨ 'ਚ ਪਹੁੰਚਣ ਦੀ ਅਪੀਲ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਦੀ ਮਰਜ਼ੀ ਤੋਂ ਬਗੈਰ ਕਿਸੇ ਵੀ ਕਿਸਾਨ ਦੀ ਜ਼ਮੀਨ ਅਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ। ਭਾਵੇਂ ਕੋਈ ਵੀ ਕਿਸੇ ਤਰ੍ਹਾਂ ਦੀ ਕੁਰਬਾਨੀ ਕਰਨੀ ਪਵੇ।

ABOUT THE AUTHOR

...view details