ਪੰਜਾਬ

punjab

ETV Bharat / snippets

ਪੰਜਾਬ ਦੇ ਮੁੱਖ ਸਕੱਤਰ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

Chief Secretary of Punjab KAP Sinha
ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ (Etv Bharat)

By ETV Bharat Punjabi Team

Published : Oct 13, 2024, 12:29 PM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ। ਮੁੱਖ ਸਕੱਤਰ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ।

ABOUT THE AUTHOR

...view details