ਪੰਜਾਬ

punjab

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪੰਜਾਬੀ ਦੀ ਲਾਜ਼ਮੀ ਪੜ੍ਹਾਈ ਤੋਂ ਫੇਰ ਵੱਟਿਆ ਪਾਸਾ !

By ETV Bharat Punjabi Team

Published : Jul 31, 2024, 1:11 PM IST

punjabi university
ਪੰਜਾਬੀ ਦੀ ਲਾਜ਼ਮੀ ਪੜ੍ਹਾਈ ਤੋਂ ਫੇਰ ਵੱਟਿਆ ਪਾਸਾ ! (Etv Bharat)

ਬਰਨਾਲਾ 'ਚ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾਕਟਰ ਲਖਵਿੰਦਰ ਸਿੰਘ ਜੌਹਲ ਨੇ ਉਚੇਰੀ ਸਿੱਖਿਆ ਦੇ ਮੁੱਖ ਸਕੱਤਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਕਮਲ ਕਿਸ਼ੋਰ ਯਾਦਵ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੰਪਿਊਟਰ ਵਿਭਾਗ ਅਤੇ ਯੂਨੀਵਰਸਿਟੀ ਨਾਲ ਸੰਬੰਧਤ ਕੁਝ ਕਾਲਜਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਕੌਂਸਿਲ ਦੇ ਪੰਜਾਬੀ ਦੀ ਲਾਜ਼ਮੀ ਪੜ੍ਹਾਈ ਸੰਬੰਧੀ ਕੀਤੇ ਗਏ ਫ਼ੈਸਲਿਆਂ ਦੀ ਉਲੰਘਣਾ ਕੀਤੇ ਜਾਣ ਦੀ ਜਾਂਚ ਕਰਵਾਈ ਜਾਵੇ। ਡਾਕਟਰ ਜੌਹਲ ਨੇ ਪੱਤਰ 'ਚ ਲਿਖਿਆ ਕਿ PU ਪਟਿਆਲਾ ਵਲੋਂ ਅਕਾਦਮਿਕ ਕੌਂਸਿਲ ਦੀ 2023 ਨੂੰ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ BCA ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

ABOUT THE AUTHOR

...view details