ਨਵੀਂ ਦਿੱਲੀ: ਪੰਜਾਬ 'ਚ ਵਿਗੜਦੀ ਹੋਈ ਕਨੂੰਨ ਵਿਵਸਥਾ ਨੂੰ ਦੇਖਦੇ ਹੋਏ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੰਜਾਬ 'ਚ ਪੈਰਾਮਿਲਟਰੀ ਦੀਆਂ 10 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ | ਇਸਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਤੀ | ਦੱਸ ਦਈਏ ਕਿ ਪਿਛਲੇ ਕੁਝ ਸਮੇ 'ਚ ਪੰਜਾਬ 'ਚ ਅਪਰਾਧ ਦੀਆਂ ਗਤੀਵਿਧੀਆਂ 'ਚ ਵਾਧਾ ਹੋਇਆ ਹੈ ਇਸੇ ਚਲਦੇ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆ ਕੇਂਦਰ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਦੇ ਮੁੱਦੇ 'ਤੇ ਚਰਚਾ ਕੀਤੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ਕੱਲ੍ਹ ਸਾਨੂੰ ਫੌਜੀ ਬਲਾਂ ਦੀਆਂ 10 ਕੰਪਨੀਆਂ ਦਿੱਤੀਆਂ ਹਨ।
10 more paramilitary companies to be deployed in Punjab ਭਗਵੰਤ ਮਾਨ ਨੇ ਕਿਹਾ, ''ਕਾਨੂੰਨ ਵਿਵਸਥਾ ਨੂੰ ਲੈ ਕੇ ਪਟਿਆਲਾ 'ਚ ਵਾਪਰੀ ਘਟਨਾ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਗ੍ਰਹਿ ਮੰਤਰੀ ਨੇ ਭਰੋਸਾ ਦਵਾਈਆਂ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੌਮੀ ਸੁਰੱਖਿਆ ਦੇ ਮਾਮਲੇ ਵਿੱਚ ਸਹਿਯੋਗ ਦਿੱਤਾ ਜਾਵੇਗਾ।
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਗੱਲ ਕੀਤੀ ਹੈ, ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ, ਇਸੇ ਤਰ੍ਹਾਂ ਸਾਨੂੰ ਪਹਿਲਾਂ ਹੀ 10 ਕੰਪਨੀਆਂ ਮਨਜੂਰੀ ਦਿੱਤੀ ਗਈ ਹੈ ਅਤੇ ਅਸੀਂ 10 ਹੋਰ ਕੰਪਨੀਆਂ ਦੀ ਮੰਗ ਕੀਤੀ ਹੈ ਜੋ ਸਾਨੂੰ ਸ਼ਾਮ ਤੱਕ ਮਿਲ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।
ਦੂਜੇ ਪਾਸੇ ਕਿਸਾਨਾਂ ਦੇ ਮੁੱਦੇ 'ਤੇ ਭਗਵੰਤ ਮਾਨ ਨੇ ਕਿਹਾ ਕਿ ਬਾਸਮਤੀ ਦਾ ਐਮ.ਐਸ.ਪੀ. ਅਸੀਂ ਆਪਣੀ ਗੱਲ ਰੱਖੀ ਹੈ, ਜਦਕਿ ਅਸੀਂ ਗ੍ਰਹਿ ਮੰਤਰੀ ਦੇ ਸਾਹਮਣੇ ਕਣਕ ਦੇ ਬੋਨਸ ਦਾ ਮਾਮਲਾ ਵੀ ਰੱਖਿਆ ਹੈ। ਅਸੀਂ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਉਨ੍ਹਾਂ ਲਈ ਹਰ ਅਨਾਜ ਉਠਾਇਆ ਜਾਵੇਗਾ।
ਪੰਜਾਬ ਦੀ ਅੰਦਰੂਨੀ ਸੁਰੱਖਿਆ ਦੀ ਗੱਲ ਕਰੀਏ ਤਾਂ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਲਗਾਤਾਰ ਆ ਰਹੇ ਹਨ। ਅਸੀਂ ਉਸ ਦੀ ਟੈਕਨਾਲੋਜੀ ਵੀ ਮੰਗੀ ਹੈ ਤਾਂ ਕਿ ਉਸ ਦੀ ਤਕਨੀਕ ਵੀ ਸਾਨੂੰ ਦਿੱਤੀ ਜਾਵੇ। ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਜੇਕਰ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਕੋਈ ਮਸਲਾ ਹੈ ਤਾਂ ਅਸੀਂ ਪਾਰਟੀ ਦੇ ਪੱਧਰ ਤੋਂ ਉੱਪਰ ਉੱਠ ਕੇ ਸਾਡੇ ਨਾਲ ਗੱਲ ਕਰਾਂਗੇ ਅਤੇ ਤੁਹਾਡੀ ਮਦਦ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।
ਇਹ ਵੀ ਪੜ੍ਹੋ : 75 ਸਾਲ ਬਾਅਦ ਪਾਕਿਸਤਾਨ 'ਚ ਰਹਿ ਰਹੀ ਭੈਣ ਦੀ ਪੰਜਾਬ 'ਚ ਰਹਿ ਰਹੇ ਭਰਾਵਾਂ ਨਾਲ ਹੋਈ ਮੁਲਾਕਾਤ