ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਕਿਸਾਨਾਂ ਦੇ ਖਾਤੇ ਵਿੱਚ ਦਸਵੀਂ ਕਿਸਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Samman Nidhi) ਦੇ ਤਹਿਤ ਪੀਐਮ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਪਾਉਣਗੇ। ਇਸ ਸਕੀਮ ਤਹਿਤ 10 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 20 ਕਰੋੜ ਤੋਂ ਵੱਧ ਦੀ ਰਾਸ਼ੀ ਸਹਾਇਤਾ ਦੇ ਤੌਰ ’ਤੇ ਦਿੱਤੀ ਜਾਵੇਗੀ।
ਪੀਐਮ ਮੋਦੀ ਅੱਜ 12:30 ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕਰਨਗੇ।