ਨਵੀਂ ਦਿੱਲੀ:ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਅੱਜ ਕਾਲਾ ਦਿਵਸ ਦਿੱਲੀ ਦੀਆਂ ਤਿੰਨੋਂ ਸਰਹੱਦਾਂ' ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੁਆਰਾ ਮਨਾਇਆ ਗਿਆ। ਇਸ ਮੌਕੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਕਾਲੇ ਝੰਡੇ ਲਗਾਏ ਗਏ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਗਿਆ।
Black Day: ਕਿਸਾਨ ਆਗੂ ਰਾਕੇਸ ਟਿਕੈਤ ਨੇ ਕਾਲੀ ਪੱਗ ਬੰਨ੍ਹ ਦਿੱਤੀ ਕੇਂਦਰ ਨੂੰ ਚਣੌਤੀ - ਟਿਕਰੀ ਬਾਰਡਰ
ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ।ਦਿੱਲੀ ਦੀਆਂ ਬਰੂਹਾਂ ਤੇ ਬੈਠਿਆਂ ਨੂੰ ਕਿਸਾਨਾਂ ਨੂੰ 6 ਮਹੀਨੇ ਦਾ ਸਮਾਂ ਹੋ ਗਿਆ ਹੈ ਜਿਸਦੇ ਚੱਲਦੇ ਕਿਸਾਨਾਂ ਵਲੋਂ ਪੂਰੇ ਦੇਸ਼ ਕਾਲੇ ਦਿਨ ਵਜੋਂ ਮਨਾਇਆ ਗਿਆ ।

ਗਾਜੀਪੁਰ ਸਰਹੱਦ 'ਤੇ ਵੀ ਕਿਸਾਨਾਂ ਨੇ ਕਾਲਾ ਦਿਨ ਮਨਾਇਆ ਗਿਆ।ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕਟ ਨੇ ਵੀ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਇਆ ਹੈ।ਗਾਜੀਪੁਰ ਦੀ ਸਰਹੱਦ 'ਤੇ ਵੀ ਕਿਸਾਨੀ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਚੁੱਕੇ ਹਨ ।ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਜਤਾਇਆ।ਭਾਰਤੀ ਕਿਸਾਨ ਯੂਨੀਅਨ ਦੀ ਤਰਫੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਦੇ ਬਾਹਰ ਕਾਲੇ ਝੰਡੇ ਲਗਾਉਣ ਅਤੇ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਣ। ਮੁੱਖ ਸਮਾਗਮ ਗਾਜੀਪੁਰ ਬਾਰਡਰ, ਟਿਕਰੀ ਬਾਰਡਰ ਅਤੇ ਸਿੰਘੂ ਬਾਰਡਰ 'ਤੇ ਕੀਤਾ ਗਿਆ ਜਿਥੇ ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਅਤੇ ਕੇਂਦਰ ਦੇ ਸਾਹਮਣੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ।ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਨੂੰ ਕਾਨੂੰਨਾਂ ਦਾ ਹੱਲ ਕੱਢਣ ਦੀ ਮੰਗ ਕੀਤੀ ਤਾਂ ਕਿ ਉਹ ਆਪਣੇ ਘਰਾਂ ਨੂੰ ਵਾਪਿਸ ਜਾ ਸਕਣ।
ਇਹ ਵੀ ਪੜੋ:26 ਮਈ ਕਾਲਾ ਦਿਨ: ਜਲੰਧਰ ’ਚ ਕਿਸਾਨਾਂ ਨੇ ਕੀਤਾ ਅਰਥੀ ਫੂਕ ਮੁਜਹਾਰਾ