ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ (TMC) ਨੇ ਬੁੱਧਵਾਰ ਨੂੰ ਕਿਹਾ ਕਿ ਮੇਘਾਲਿਆ ਵਿੱਚ ਕਾਂਗਰਸ ਦੇ 17 ਵਿੱਚੋਂ 12 ਵਿਧਾਇਕ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ 12 ਵਿਧਾਇਕਾਂ 'ਚ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ (Mukul Sangma) ਵੀ ਸ਼ਾਮਲ ਹਨ। ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੰਗਮਾ ਕਥਿਤ ਤੌਰ 'ਤੇ ਕਾਂਗਰਸ ਦੀ ਉੱਚ ਲੀਡਰਸ਼ਿਪ ਤੋਂ ਨਾਖੁਸ਼ ਸਨ।
ਇਸ ਦੌਰਾਨ ਕਾਂਗਰਸ ਵਿਧਾਇਕ ਐਚਐਮ ਸ਼ਾਂਗਪਲਿਆਂਗ ਨੇ ਰਾਜ ਵਿੱਚ ਪਾਰਟੀ ਦੇ 12 ਵਿਧਾਇਕਾਂ ਦੇ ਤ੍ਰਿਣਮੂਲ ਕਾਂਗਰਸ (TMC) ਵਿੱਚ ਸ਼ਾਮਲ ਹੋਣ ਦੀ ਗੱਲ ਕੀਤੀ। ਟੀਐਮਸੀ ਦੇ ਇੱਕ ਸੀਨੀਅਰ ਨੇਤਾ ਨੇ ਦਾਅਵਾ ਕੀਤਾ ਕਿ ਨਵੇਂ ਵਿਧਾਇਕਾਂ ਦੇ ਨਾਲ ਤ੍ਰਿਣਮੂਲ ਕਾਂਗਰਸ ਰਾਜ ਵਿੱਚ ਮੁੱਖ ਵਿਰੋਧੀ ਪਾਰਟੀ ਬਣ ਗਈ ਹੈ।