ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਵਰਕਰ ਵੱਡੀ ਗਿਣਤੀ ਵਿਚ ਨਵਜੋਤ ਸਿੰਘ (Navjot Singh Sidhu) ਦੀ ਅਗਵਾਈ ਵਿਚ ਲਖੀਮਪੁਰ ਖੀਰੀ (Lakhimpur Khiri) ਲਈ ਅੱਜ ਰਵਾਨਾ ਹੋਣਗੇ। ਇਸ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਨੇ ਦੱਸਿਆ ਕਿ ਕਾਂਗਰਸ ਵਰਕਰਾਂ ਦਾ 10000 ਲੋਕਾਂ ਦਾ ਕਾਫਲਾ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ। ਇਸੇ ਦੌਰਾਨ ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ (Punjab Congress) ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵਲੋਂ ਵੀ 1000 ਬਾਈਕ ਦਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਨਾਲ ਸਾਰੇ ਕੈਬਨਿਟ ਮੰਤਰੀ ਏਅਰਪੋਰਟ ਚੌਂਕ ਤੋਂ ਲਖੀਮਪੁਰ (Lakhimpur Khiri) ਲਈ ਰਵਾਨਾ ਹੋਣਗੇ।
ਨਵਜੋਤ ਸਿੰਘ ਸਿੱਧੂ ਵਲੋਂ ਲਖੀਮਪੁਰ ਖੀਰੀ ਮਾਰਚ ਨੂੰ ਲੈ ਕੇ ਕੀਤਾ ਗਿਆ ਸੀ ਟਵੀਟ
ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਨੇ ਮੰਗਲਵਾਰ ਨੂੰ ਇੱਕ ਟਵੀਟ (Tweet) ਕੀਤਾ ਸੀ ਕਿ 'ਜੇਕਰ ਲਖੀਮਪੁਰ ਖੀਰੀ (Lakhimpur Khiri) ਮਾਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ (Punjab Congress) ਉੱਥੇ ਮਾਰਚ ਕਰੇਗੀ। ਇਸ ਨੂੰ ਰੀਟਵੀਟ ਕਰਦਿਆਂ ਹਰੀਸ਼ ਰਾਵਤ ਨੇ ਲਿਖਿਆ ਸੀ, "ਨਵਜੋਤ ਜੀ ਇਹ ਬਹੁਤ ਵਧੀਆ ਫ਼ੈਸਲਾ ਹੈ। ਇਹ ਉਹ ਕਾਂਗਰਸ ਹੈ ਜਿਸ ਦੀ ਸਾਨੂੰ ਲੋੜ ਹੈ। ਮੈਂ ਵੀ ਲਖੀਮਪੁਰ ਖੀਰੀ ਤੇ ਸੀਤਾਪੁਰ 'ਚ ਤੁਹਾਡੇ ਜਨ ਅੰਦੋਲਨ 'ਚ ਸਾਥ ਦਿਆਂਗਾ।"
ਲਖੀਮਪੁਰ ਖੀਰੀ ਮਾਮਲੇ 'ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉੱਤਰ ਪ੍ਰਦੇਸ਼ ਪੁਲਿਸ ਨੇ ਪ੍ਰਿਅੰਕਾ ਗਾਂਧੀ (Priyanka Gandhi) ਨਾਲ ਬਦਸਲੂਕੀ ਕੀਤੀ। ਸਿੱਧੂ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਨਾੜੀਆਂ 'ਚ ਖੂਨ ਵੱਗਦਾ ਰਹੇਗਾ, ਸੰਘਰਸ਼ ਜਾਰੀ ਰਹੇਗਾ। ਹਰੀਸ਼ ਰਾਵਤ ਵਲੋਂ ਆਪਣੇ ਟਵਿੱਟਰ ਹੈਂਡਲ ਤੋਂ ਲਖੀਮਪੁਰ ਖੀਰੀ ਲਈ ਜਾਣ ਸਬੰਧੀ ਟਵੀਟ ਵੀ ਕੀਤਾ ਗਿਆ ਹੈ।
ਰਾਹੁਲ ਗਾਂਧੀ ਤੇ ਪ੍ਰਿਯੰਕਾ ਨੇ ਕੀਤੀ ਮ੍ਰਿਤਕ ਕਿਸਾਨ ਲਵਪ੍ਰੀਤ ਦੇ ਪਰਿਵਾਰ ਨਾਲ ਮੁਲਾਕਾਤ