ਨਵੀਂ ਦਿੱਲੀ: ਰਾਜਧਾਨੀ ਵਿੱਚ ਕੋਰੋਨਾ ਦੀ ਲਹਿਰ ਲਗਾਤਾਰ ਵੱਧ ਰਹੀ ਹੈ। ਕੋਰੋਨਾ ਦੀ ਇਸ ਲਹਿਰ ਵਿੱਚ ਪੁਲਿਸ ਮੁਲਾਜ਼ਮ ਵੀ ਇਸਦੀ ਚਪੇਟ ਵਿੱਚ ਆ ਰਹੇ ਹਨ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਕਮਿਸ਼ਨਰ ਦੇ ਓਐਸਡੀ ਅਤੇ ਬੁਲਾਰੇ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਉਹ ਘਰ ਇਕਾਂਤਵਾਸ ਵਿੱਚ ਹਨ। ਉਨ੍ਹਾਂ ਤੋਂ ਇਲਾਵਾ ਪਿਛਲੇ 10 ਦਿਨਾਂ ਵਿੱਚ ਕਰੀਬ 1700 ਪੁਲਿਸ ਮੁਲਾਜ਼ਮ ਕੋਰੋਨਾ ਦੀ ਚਪੇਟ ਵਿੱਚ ਆਏ ਹਨ। ਜ਼ਿਆਦਾਤਰ ਪੁਲਿਸ ਮੁਲਾਜ਼ਮ ਘਰ ਰਹਿ ਕੇ ਹੀ ਆਪਣਾ ਇਲਾਜ ਕਰਵਾ ਰਹੇ ਹਨ।
ਦਿੱਲੀ 'ਚ ਕੋਰੋਨਾ ਦੀ ਇਸ ਲਹਿਰ 'ਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਰਾਜਧਾਨੀ ਵਿੱਚ ਪਾਜ਼ੀਟਿਵ ਦਰ 25 ਪ੍ਰਤੀਸ਼ਤ ਤੋਂ ਵੱਧ ਗਈ ਹੈ। ਅਜਿਹੇ ਵਿੱਚ ਵੀ ਦਿੱਲੀ ਪੁਲਿਸ ਦੇ ਜਵਾਨ ਲਗਾਤਾਰ ਡਿਊਟੀ ਕਰ ਰਹੇ ਹਨ। ਪੁਲਿਸ ਮੁਲਾਜ਼ਮ ਵੀਕੈਂਡ ਕਰਫਿਊ ਤੋਂ ਬਾਅਦ ਰਾਤ ਦਾ ਕਰਫਿਊ ਲਗਾਉਣ ਵਿੱਚ ਜੁਟੇ ਹੋਏ ਹਨ। ਅਜਿਹੇ 'ਚ ਉਹ ਕੋਰੋਨਾ ਕਾਰਨ ਸੰਕਰਮਿਤ ਹੋ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਪਿਛਲੇ 10 ਦਿਨਾਂ ਦੌਰਾਨ 1700 ਤੋਂ ਵੱਧ ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਹੋਏ ਹਨ। ਇੰਨ੍ਹਾਂ ਵਿੱਚ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦੇ ਓ.ਐਸ.ਡੀ.ਰੋਮਿਲ ਬਾਨਿਆ ਸ਼ਾਮਿਲ ਹਨ। ਉਹ ਘਰ ਵਿੱਚ ਆਈਸੋਲੇਸ਼ਨ ਵਿੱਚ ਰਹਿ ਕੇ ਆਪਣਾ ਇਲਾਜ ਕਰ ਰਿਹਾ ਹੈ। ਦਿੱਲੀ ਪੁਲਿਸ ਦੇ ਬੁਲਾਰੇ ਅਤੇ ਵਧੀਕ ਸੀਪੀ ਕ੍ਰਾਈਮ ਚਿਨਮਯ ਬਿਸਵਾਲ ਵੀ ਪਾਜ਼ੀਟਿਵ ਆਏ ਹਨ।