ਚੰਡੀਗੜ੍ਹ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 5 ਜਨਵਰੀ ਨੂੰ ਪੰਜਾਬ ਦੌਰਾ ਸੀ ਤੇ ਉਹਨਾਂ ਨੇ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ, ਪਰ ਸੁਰੱਖਿਆ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ। ਰੈਲੀ ਰੱਦ ਹੋਣ ਤੋਂ ਮਗਰੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਉਥੇ ਹੀ ਹੁਣ ਮਾਮਲੇ ਵਿੱਚ ਖੁਲਾਸਾ ਹੋਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ 2 ਦਿਨ ਪਹਿਲਾਂ ਨੈਸ਼ਨਲ ਹਾਈਵੇਅ 5 ਮੋਗਾ ਫਿਰੋਜ਼ਪੁਰ ਨੂੰ ਆਵਾਜਾਈ ਦੇ ਹਰ ਰੁਕਾਵਟ ਤੋਂ ਪੂਰੀ ਤਰ੍ਹਾਂ ਮੁਕਤ ਰੱਖਣ ਦੇ ਹੁਕਮ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਜਾਰੀ ਕੀਤੇ ਗਏ ਸਨ।
ਇਹ ਵੀ ਪੜੋ:PM MODI SECURITY BREACH: ਭਾਜਪਾ ਨੇਤਾ ਵਿਰੋਧ 'ਚ ਦੇਸ਼ ਵਿਆਪੀ ਮੁਹਿੰਮ ਕਰਨਗੇ ਸ਼ੁਰੂ
ਨੈਸ਼ਨਲ ਹਾਈਵੇਅ ਖਾਲੀ ਕਰਵਾਉਣ ਦੇ ਦਿੱਤੇ ਸੀ ਹੁਕਮ
ਇੱਥੋਂ ਤੱਕ ਕਿ ਨੈਸ਼ਨਲ ਹਾਈਵੇਅ 5 ਅਧੀਨ ਪੈਂਦੀਆਂ 55 ਕਿਲੋਮੀਟਰ ਤੱਕ ਦੀਆਂ ਸੜਕਾਂ 'ਤੇ ਲਾਈਟਾਂ ਅਤੇ ਆਡੀਓ ਕੰਟਰੋਲ ਵਾਲੇ ਸਥਾਨਕ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਦੇ ਹੁਕਮ ਵੀ ਦਿੱਤੇ ਗਏ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹੁਕਮ ਆਈਜੀ ਐਸਪੀਜੀ ਸੁਰੇਸ਼ ਅਤੇ ਏਬੀਐਸ ਆਈਬੀ ਵਿਵੇਕ ਪ੍ਰਤਾਪ ਦੀ ਤਰਫੋਂ ਲਿਖਤੀ ਰੂਪ ਵਿੱਚ ਦਿੱਤੇ ਗਏ ਹਨ।
ਅਜਿਹੇ 'ਚ ਪੰਜਾਬ ਸਰਕਾਰ ਦੇ ਇਸ ਦਾਅਵੇ 'ਤੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੇਂਦਰ ਸਰਕਾਰ ਜਾਂ ਉਨ੍ਹਾਂ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਸੜਕੀ ਰਸਤੇ ਨੂੰ ਲੈ ਕੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਗਏ।