ਪੰਜਾਬ

punjab

ETV Bharat / bharat

ਮੁੰਬਈ ’ਚ 20 ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ, 7 ਦੀ ਮੌਤ, 15 ਤੋਂ ਜਿਆਦਾ ਜ਼ਖਮੀ

ਮੁੰਬਈ ਵਿੱਚ ਇੱਕ 20 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਦੱਸ ਦਈਏ ਕਿ ਇਹ ਅੱਗ ਤਰਦੇਓ ਇਲਾਕੇ 'ਚ ਸਥਿਤ ਕਮਲਾ ਸੋਸਾਇਟੀ 'ਚ ਸਥਿਤ ਇਕ ਰਿਹਾਇਸ਼ੀ ਇਮਾਰਤ 'ਚ ਲੱਗੀ। ਇਸ ਘਟਨਾ 'ਚ 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

20 ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ
20 ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ

By

Published : Jan 22, 2022, 10:55 AM IST

Updated : Jan 22, 2022, 11:51 AM IST

ਮੁੰਬਈ: ਦੱਖਣੀ ਮੁੰਬਈ ਦੇ ਤਾਰਦੇਵ 'ਚ ਸ਼ਨੀਵਾਰ ਨੂੰ ਇਕ ਇਮਾਰਤ ਦੀ 18ਵੀਂ ਮੰਜ਼ਿਲ 'ਤੇ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇਹ ਜਾਣਕਾਰੀ ਦਿੱਤੀ। 20 ਮੰਜ਼ਿਲਾ ਕਮਲਾ ਇਮਾਰਤ ਦੇ ਉਪਰਲੇ ਹਿੱਸੇ ਵਿੱਚ ਸਵੇਰੇ 7.30 ਵਜੇ ਅੱਗ ਲੱਗ ਗਈ।

ਮੁੰਬਈ ਫਾਇਰ ਬ੍ਰਿਗੇਡ (MFB) ਫਾਇਰ ਟੈਂਡਰ ਲੈ ਕੇ ਪਹੁੰਚੀ ਕਿਉਂਕਿ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਦੋ ਉਪਰਲੀਆਂ ਮੰਜ਼ਿਲਾਂ ਤੱਕ ਫੈਲ ਗਈਆਂ, ਜਿਸ ਨਾਲ ਇਮਾਰਤ ਦੇ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। . ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਘਟਨਾ ਇਮਾਰਤ ਦੀ 18ਵੀਂ ਮੰਜ਼ਿਲ 'ਤੇ ਵਾਪਰੀ ਹੈ।

20 ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ

ਐਮਐਫਬੀ ਟੀਮਾਂ ਨੇ ਘੱਟੋ-ਘੱਟ 15 ਜ਼ਖਮੀਆਂ ਨੂੰ ਬਚਾਇਆ, ਜਿਨ੍ਹਾਂ 'ਚੋਂ ਚਾਰ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਨੇੜੇ ਦੇ ਬੀਵਾਈਐਲ (BYL) ਨਾਇਰ ਹਸਪਤਾਲ 'ਚ ਲਿਜਾਇਆ ਗਿਆ। ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਮੌਕੇ 'ਤੇ ਪਹੁੰਚੀ। ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ਭਾਜਪਾ ਦੇ ਪ੍ਰਧਾਨ ਅਤੇ ਵਿਧਾਇਕ ਮੰਗਲ ਪ੍ਰਭਾਤ ਲੋਢਾ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ 13 ਤੋਂ ਵੱਧ ਗੱਡੀਆਂ ਮੌਕੇ 'ਤੇ ਮੌਜੂਦ ਸਨ। ਮੌਕੇ 'ਤੇ ਐਂਬੂਲੈਂਸ ਵੀ ਮੌਜੂਦ ਸਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜੋ:ਮਾਲਗੱਡੀ ਦੇ ਪਲਟੇ 4 ਡੱਬੇ , ਆਗਰਾ-ਦਿੱਲੀ ਰੇਲ ਮਾਰਗ ਬੰਦ

Last Updated : Jan 22, 2022, 11:51 AM IST

ABOUT THE AUTHOR

...view details