ਪੰਜਾਬ

punjab

ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 214 ਨਵੇਂ ਮਾਮਲੇ ਦਰਜ, ਪੰਜਾਬ ਵਿੱਚ 3 ਨਵੇਂ ਕੇਸ - corona new cases in Punjab

Coronavirus Update: ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 214 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ 3 ਨਵੇਂ ਕੇਸ ਦਰਜ ਹੋਏ ਹਨ।

Coronavirus Update
Coronavirus Update

By

Published : Jun 8, 2023, 9:22 AM IST

ਨਵੀਂ ਦਿੱਲੀ:ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,992, 094 ਹੋ ਚੁੱਕੇ ਹਨ। 214 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 2, 831 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 384 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 57, 379 ਰਿਕਵਰੀਆਂ ਦਰਜ ਹੋਈਆਂ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 884 ਹੋ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 615 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

ਭਾਰਤ ਵਿੱਚ ਕੋਰੋਨਾ ਦੇ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 3 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.13 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 24 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 4 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2690 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2310 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 7 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 602 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 24 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 012 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details