ਚੰਡੀਗੜ੍ਹ: ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨਸਭਾ 2022 ਦੀਆਂ ਚੋਣਾਂ ਲੜਨ ਦਾ ਐਲਾਨ ਕਰਦਿਆਂ ਆਪਣੀ ਪਾਰਟੀ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਆਪਣੀ ਨਵੀਂ ਪਾਰਟੀ ਬਣਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਆਉਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ’ਚ 117 ਸੀਟਾਂ ’ਤੇ ਚੋਣ ਲੜਨਗੇ। ਉਨ੍ਹਾਂ ਦੱਸਿਆ ਕਿ 3 ਜਥੇਬੰਦੀਆਂ ਵੱਲੋਂ ਫਿਲਹਾਲ ਇਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ ਉਹ ਵੀ ਸਾਡੇ ਨਾਲ ਹਨ ਪਰ ਇਸ ਸਬੰਧੀ ਉਹ ਅਜੇ ਫੈਸਲਾ ਲੈਣਗੇ। ਕਿਸਾਨ ਹਰਮੀਤ ਕਾਦੀਆਂ ਨੇ ਦੱਸਿਆ ਕਿ ਉਹ 117 ਸੀਟਾਂ ’ਤੇ ਪੰਜਾਬ ਚ ਚੋਣ ਲੜਨਗੇ। ਜਿਸਦਾ ਮੁੱਖ ਚਿਹਰਾ ਬਲਬੀਰ ਸਿੰਘ ਰਾਜੇਵਾਲ ਹੋਣਗੇ।
ਕਿਸਾਨ ਆਗੂ ਨੇ ਦੱਸਿਆ ਕਿ ਖੇਤੀ ਦੇ ਨਾਲ ਚਿੱਟਾ ਯਾਨੀ ਨਸ਼ੇ ਦਾ ਮਸਲਾ ਹੋ। ਇਸ ਹੁਣ ਮਸਲੇ ਵੀ ਕਿਸਾਨਾਂ ਅਤੇ ਖੇਤੀ ਦੇ ਮਸਲੇ ਵੀ ਅਹਿਮ ਹਨ। ਇਸ ਲਈ ਅਸੀਂ ਫੈਸਲਾ ਕੀਤਾ ਮੋਰਚਾ ਬਣਾਇਆ ਜਾਵੇ। ਜਿਸ ਦੇ ਚੱਲਦਿਆਂ ਕਿਸਾਨ ਲਾਮਬੰਦ ਹੋਏ ਹਨ ਅਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।
22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਦਾ ਐਲਾਨ ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਉਹ ਰਵਾਇਤੀ ਪਾਰਟੀਆਂ ਨੂੰ ਹਰਾਉਣ ਲਈ ਅਤੇ ਪੰਜਾਬ ਦੇ ਭਲੇ ਲਈ ਪਾਰਟੀ ਸਥਾਪਿਤ ਕਰ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈਕੇ ਕਿਸਾਨਾਂ ਦਾ ਕਹਿਣਾ ਕਿ ਹੁਣ ਤੱਕ ਕਿਸੇ ਤਰ੍ਹਾਂ ਦਾ ਵੀ ਵਿਚਾਰ ਸਿਆਸੀ ਪਾਰਟੀ ਨਾਲ ਗਠਜੋੜ ਕਰਨ ਲਈ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸਾਨਾਂ ਵਲੋਂ ਮਰਚਾ ਬਣਾਇਆ ਗਿਆ ਹੈ ਅਤੇ ਇਸ ਦੇ ਅਧੀਨ ਹੀ ਰਜਿਸਟਰ ਕਰਵਾ ਕੇ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੋਰਚਾ ਬਣਾਇਆ ਗਿਆ ਹੈ ਅਤੇ ਅਗਲੀ ਰਣਨੀਤੀ ਵੀ ਜਲਦ ਹੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ :ਪੰਜਾਬ ‘ਚ ਕੋਈ ਵੀ ਕਿਸਾਨ ਯੂਨੀਅਨ ਚੋਣ ਲੜਨ 'ਚ ਹਿੱਸਾ ਨਹੀਂ ਲਵੇਗੀ: ਜੋਗਿੰਦਰ ਉਗਰਾਹਾਂ