ਨਵੀਂ ਦਿੱਲੀ: ਸੋਮਵਾਰ ਨੂੰ ਦੁਬਈ ਜਾਣ ਲਈ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ 25 ਯਾਤਰੀ ਕੋਰੋਨਾ ਪਾਜ਼ੀਟਿਵ (25 PASSENGERS FOUND CORONA INFECTED) ਪਾਏ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਸਾਰੇ ਯਾਤਰੀਆਂ ਦੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਾਰਿਆਂ ਨੂੰ ਦਿੱਲੀ ਸਰਕਾਰ ਵੱਲੋਂ ਤਾਇਨਾਤ DDMA ਟੀਮ ਦੇ ਹਵਾਲੇ ਕਰ ਦਿੱਤਾ ਗਿਆ।
ਪਾਜ਼ੀਟਿਵ ਪਾਏ ਗਏ ਯਾਤਰੀਆਂ 'ਚੋਂ 13 ਯਾਤਰੀ ਸਪਾਈਸ ਜੈੱਟ ਅਤੇ ਬਾਕੀ 12 ਹੋਰ ਏਅਰਲਾਈਨਾਂ ਰਾਹੀਂ ਯਾਤਰਾ ਕਰਨ ਲਈ ਪਹੁੰਚੇ ਸਨ। ਉਨ੍ਹਾਂ ਦਾ ਰੈਪਿਡ ਆਰਟੀ-ਪੀਸੀਆਰ ਟੈਸਟ ਪਾਜ਼ੀਟਿਵ ਪਾਇਆ ਗਿਆ। ਸੰਯੁਕਤ ਅਰਬ ਅਮੀਰਾਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਦੁਬਈ ਜਾਣ ਵਾਲੇ ਯਾਤਰੀਆਂ ਲਈ ਫਲਾਈਟ ਤੋਂ ਪਹਿਲਾਂ ਆਰਟੀ-ਪੀਸੀਆਰ ਟੈਸਟ ਕਰਵਾਉਣਾ ਲਾਜ਼ਮੀ ਹੈ।
ਸੋਮਵਾਰ ਨੂੰ ਫਲਾਈਟ ਤੋਂ ਪਹਿਲਾਂ ਇੰਨ੍ਹਾਂ ਯਾਤਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਤਾਂ ਤੁਰੰਤ ਉਨ੍ਹਾਂ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਸਪਾਈਜੇਟ ਏਅਰਲਾਈਨ ਦੇ ਬੁਲਾਰੇ ਨੇ ਕਿਹਾ ਕਿ ਦੁਬਈ ਲਈ ਉਡਾਣ ਭਰਨ ਤੋਂ ਪਹਿਲਾਂ ਟੈਸਟ ਕਰਵਾਉਣਾ ਲਾਜ਼ਮੀ ਹੈ।
ਯਾਤਰੀਆਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਇਸ ਮਾਮਲੇ ਦੀ ਸੂਚਨਾ ਹਵਾਈ ਅੱਡੇ 'ਤੇ ਤਾਇਨਾਤ ਦਿੱਲੀ ਸਰਕਾਰ ਦੇ ਨੋਡਲ ਅਧਿਕਾਰੀ ਨੂੰ ਦਿੱਤੀ ਗਈ। ਇਸ ਤੋਂ ਬਾਅਦ, ਪਾਜ਼ੀਟਿਵ ਯਾਤਰੀਆਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕੁਆਰੰਟੀਨ ਸੈਂਟਰ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇਹ ਆਮ ਪ੍ਰਕਿਰਿਆ ਹੈ। ਓਮੀਕਰੋਨ ਦੇ ਖ਼ਤਰੇ ਦੇ ਮੱਦੇਨਜ਼ਰ ਨਿਯਮਾਂ ਅਨੁਸਾਰ ਯਾਤਰੀਆਂ ਦੀ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:covid Update: 24 ਘੰਟਿਆਂ ਵਿੱਚ 1,68,063 ਨਵੇਂ ਮਾਮਲੇ, 277 ਮੌਤਾਂ