ਉੱਤਰ ਪ੍ਰਦੇਸ਼:ਕੁਸ਼ੀਨਗਰ ਦੇ ਕਸਾਇਆ ਥਾਣਾ ਖੇਤਰ ਦੇ ਸਿਸਾਈ ਪਿੰਡ ਦੇ ਲਾਠੂਰ ਟੋਲਾ 'ਚ ਟੌਫੀ ਖਾਣ ਨਾਲ 4 ਬੱਚਿਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਕੱਠੇ 4 ਬੱਚਿਆਂ ਦੀ ਮੌਤ ਹੋਣ ਕਾਰਨ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ। ਮਰਨ ਵਾਲਿਆਂ ਵਿੱਚ ਦੋ ਲੜਕੇ ਅਤੇ ਦੋ ਲੜਕੀਆਂ ਸ਼ਾਮਲ ਹਨ।
ਮਰਨ ਵਾਲਿਆਂ ਵਿੱਚ ਦੋ ਬੱਚੇ ਅਤੇ ਦੋ ਲੜਕੀਆਂ ਸ਼ਾਮਲ ਹਨ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।