ਇਟਾਵਾ: ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਸ਼ਨੀਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 42 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਦੇਵਰੀਆ ਅਤੇ ਗੋਰਖਪੁਰ ਤੋਂ ਅਜਮੇਰ ਸ਼ਰੀਫ ਜਾ ਰਹੀ ਬੱਸ ਦੀ ਡੰਪਰ ਨਾਲ ਟੱਕਰ ਹੋ ਗਈ। ਹਾਦਸੇ ਸਮੇਂ ਬੱਸ ਵਿੱਚ 46 ਯਾਤਰੀ ਸਵਾਰ ਸਨ। ਸੀਐਮ ਯੋਗੀ ਨੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਵਿਛੜੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੇ ਢੁੱਕਵੇਂ ਇਲਾਜ ਲਈ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ।
ਇਸ ਮੌਕੇ 'ਤੇ ਮੌਜੂਦ ਅਧਿਕਾਰੀਆਂ ਮੁਤਾਬਕ ਦੇਵਰੀਆ, ਗੋਰਖਪੁਰ ਤੋਂ ਅਜਮੇਰ ਸ਼ਰੀਫ ਜਾ ਰਹੀ ਬੱਸ AR 0613 ਬੀ 4721 'ਚ 46 ਯਾਤਰੀ ਸਵਾਰ ਸਨ। ਰਾਤ ਕਰੀਬ 3 ਵਜੇ ਬੱਸ ਅੱਗੇ ਜਾ ਰਹੇ ਡੰਪਰ ਨਾਲ ਟਕਰਾ ਗਈ। ਇਸ ਹਾਦਸੇ 'ਚ 4 ਯਾਤਰੀਆਂ ਦੀ ਮੌਤ ਹੋ ਗਈ ਹੈ। ਇਹ ਬੱਸ ਦੇਵਰੀਆ ਅਤੇ ਗੋਰਖਪੁਰ ਤੋਂ ਰਾਜਸਥਾਨ ਦੇ ਅਜਮੇਰ ਸ਼ਰੀਫ ਜਾਂਦੀ ਹੈ।