ਨਵੀਂ ਦਿੱਲੀ: 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਸਮੇਤ ਕਈ ਕਿਸਾਨ ਸੰਗਠਨਾਂ ਨੇ ਗ੍ਰਿਫਤਾਰ ਹੋਏ ਨੌਜਵਾਨਾਂ ਦੀ ਰਿਹਾਈ ਦਾ ਬੇੜਾ ਚੁੱਕਿਆ ਸੀ ਜਿਸ ਤਹਿਤ ਕਈ ਨੌਜਵਾਨਾਂ ਦੀ ਰਿਹਾਈ ਹੋ ਚੁੱਕੀ ਹੈ।
DSGMC ਦੇ ਯਤਨਾਂ ਸਦਕਾ 4 ਹੋਰ ਨੌਜਵਾਨ ਤਿਹਾੜ ਜੇਲ੍ਹ ਤੋਂ ਰਿਹਾਅ
ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਯਤਨਾਂ ਸਦਕਾ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਗ੍ਰਿਫਤਾਰ ਨੌਜਵਾਨਾਂ ਵਿੱਚੋਂ 4 ਹੋਰ ਨੂੰ ਜ਼ਮਾਨਤ ਮਿਲ ਗਈ ਹੈ।
ਇਸੇ ਤਹਿਤ 4 ਹੋਰ ਨੌਜਵਾਨਾਂ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲੀ ਹੈ। ਇਸ ਦੀ ਜਾਣਕਾਰੀ ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰ ਲਿਖਿਆ, "ਮੈਂ ਸੰਗਤ ਅਤੇ ਡੀਐਸਜੀਐਮਸੀ ਕਾਨੂੰਨੀ ਟੀਮ ਨੂੰ ਨਜਫਗੜ ਐਫਆਈਆਰ ਵਿੱਚ ਅੱਜ 4 ਹੋਰ ਕਿਸਾਨਾਂ ਦੀ ਜ਼ਮਾਨਤ ਲਈ ਵਧਾਈ ਦਿੰਦਾ ਹਾਂ।
ਬਰੀ ਹੋਏ ਨੌਜਵਾਨਾਂ ਦੇ ਨਾਮ ਹਨ ਅਰਮਾਨਦੀਪ ਸਿੰਘ, ਪੰਥਪ੍ਰੀਤ ਸਿੰਘ, ਅਮਰਜੀਤ ਸਿੰਘ ਅਤੇ ਅਨੀਲ ਕੁਮਾਰ। ਦੱਸਣਯੋਗ ਹੈ ਕਿ ਲਾਲ ਕਿਲ੍ਹਾ ਹਿੰਸਾ ਦੌਰਾਨ ਪੁਲਿਸ ਨੇ ਕਈ ਨੌਜਵਾਨਾਂ ਨੂੰ ਜੇਲ੍ਹਾ 'ਚ ਬੰਦ ਕਰ ਦਿੱਤਾ ਸੀ।