ਨੋਇਡਾ: ਯੂਪੀ ਦੇ ਗ੍ਰੇਟਰ ਨੋਇਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਗ੍ਰੇਟਰ ਨੋਇਡਾ ਦੇ ਬਿਸਰਖ ਕੋਤਵਾਲੀ ਇਲਾਕੇ ਵਿੱਚ ਇੱਕ ਹਾਊਸਿੰਗ ਸੁਸਾਇਟੀ ਵਿੱਚ ਲਿਫਟ ਡਿੱਗਣ ਕਾਰਨ ਹਾਦਸਾ ਵਾਪਰ ਗਿਆ ਹੈ, ਇਹ ਘਟਨਾ ਡ੍ਰੀਮਵੈਲੀ ਟੈਕ ਜ਼ੋਨ 4 ਵਿੱਚ ਵਾਪਰੀ ਹੈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਇਹ ਲਿਫਟ ਆਮਰਪਾਲੀ ਗਰੁੱਪ ਦੀ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਿੱਗੀ ਹੈ। ਮਰਨ ਵਾਲਿਆਂ ਵਿੱਚ ਉੱਥੇ ਕੰਮ ਕਰਨ ਵਾਲੇ ਮਜ਼ਦੂਰ ਵੀ ਸ਼ਾਮਲ ਹਨ। ਇਸ ਹਾਦਸੇ 'ਚ ਚਾਰ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਹਾਦਸੇ ਦੇ ਸਮੇਂ ਲਿਫਟ ਵਿੱਚ ਨੌਂ ਕਰਮਚਾਰੀ ਮੌਜੂਦ ਸਨ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ। ਬਾਕੀ 5 ਲੋਕ ਜ਼ਖਮੀ ਹਨ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਲਾਜ ਵਿੱਚ ਜੁਟੇ ਸਿਹਤ ਕਰਮੀ : ਸਾਈਟ 'ਤੇ ਕੰਮ ਕਰਦੇ ਸਮੇਂ ਅਚਾਨਕ ਲਿਫਟ ਡਿੱਗ ਗਈ। ਲਿਫਟ ਵਿੱਚ ਬਹੁਤ ਸਾਰੇ ਮਜ਼ਦੂਰ ਸਨ। ਫਿਲਹਾਲ ਹਸਪਤਾਲ 'ਚ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਹਨ। ਇਸ ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਘਟਨਾ ਸਥਾਨ 'ਤੇ ਹਫੜਾ-ਦਫੜੀ ਦਾ ਮਾਹੌਲ ਹੈ। ਇਸ ਦੌਰਾਨ ਕਿਸੇ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦਿੱਤੀ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਡਾਕਟਰਾਂ ਦੀ ਟੀਮ ਜ਼ਖ਼ਮੀਆਂ ਦਾ ਇਲਾਜ ਕਰਨ ਵਿੱਚ ਲੱਗੀ ਹੋਈ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਦੇ ਨਾਲੇਜ ਪਾਰਕ ਇਲਾਕੇ ਵਿੱਚ ਸਥਿਤ ਸੈਕਟਰ 150 ਵਿੱਚ ਸਥਿਤ ਏਐਸ ਗਰੁੱਪ ਦੀ ਉਸਾਰੀ ਅਧੀਨ ਇਮਾਰਤ ਵਿੱਚ ਲੱਗੀ ਆਰਜ਼ੀ ਲਿਫਟ ਹਟਾਉਂਦੇ ਹੋਏ ਇੱਕ ਜ਼ੋਰਦਾਰ ਝਟਕੇ ਨਾਲ ਡਿੱਗ ਗਿਆ ਇਸ ਵਿੱਚ ਦੱਬਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ ਸੀ। ਇਸ ਦੌਰਾਨ ਪੁਲਿਸ ਨੂੰ ਜਾਂਚ ਅਤੇ ਲੋੜੀਂਦੀ ਕਾਰਵਾਈ ਦੇ ਹੁਕਮ ਦਿੱਤੇ ਸਨ।