ਨਵੀਂ ਦਿੱਲੀ:ਭਾਰਤ ਨੇ ਵੈਸਟਇੰਡੀਜ਼ ਵਿੱਚ ਇੰਗਲੈਂਡ ਨੂੰ ਹਰਾ ਕੇ ਰਿਕਾਰਡ ਪੰਜਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤ ਲਿਆ ਹੈ। ਇਸ ਮੌਕੇ ਬੀਸੀਸੀਆਈ ਨੇ ਭਾਰਤੀ ਟੀਮ ਦੇ ਹਰੇਕ ਮੈਂਬਰ ਨੂੰ 40 ਲੱਖ ਰੁਪਏ ਅਤੇ ਸਪੋਰਟ ਸਟਾਫ ਲਈ 25 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ।
ਇਹ ਵੀ ਪੜੋ:ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਪੰਜਵੀਂ ਵਾਰ ਅੰਡਰ-19 ਵਿਸ਼ਵ ਕੱਪ ’ਤੇ ਕੀਤਾ ਕਬਜ਼ਾ
ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਾਨੂੰ ਆਪਣੇ ਨੌਜਵਾਨ ਕ੍ਰਿਕਟਰਾਂ 'ਤੇ ਬਹੁਤ ਮਾਣ ਹੈ। ਆਈਸੀਸੀ ਅੰਡਰ-19 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਟੀਮ ਨੂੰ ਵਧਾਈ। ਉੱਚ ਪੱਧਰ 'ਤੇ ਉਸਦਾ ਸ਼ਾਨਦਾਰ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਭਾਰਤੀ ਕ੍ਰਿਕਟ ਦਾ ਭਵਿੱਖ ਸੁਰੱਖਿਅਤ ਅਤੇ ਸਮਰੱਥ ਹੱਥਾਂ ਵਿੱਚ ਹੈ।