ਪੰਜਾਬ

punjab

By

Published : Apr 8, 2021, 9:38 AM IST

ETV Bharat / bharat

400 ਵਾਂ ਪ੍ਰਕਾਸ਼ ਪੁਰਬ: ਪੀਐਮ ਦੀ ਅਗਵਾਈ 'ਚ ਅੱਜ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਗਵਾਈ ਕਰਨਗੇ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਵੀ ਹਾਜ਼ਰੀ ਭਰਨਗੇ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਗਵਾਈ ਕਰਨਗੇ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਵੀ ਹਾਜ਼ਰੀ ਭਰਨਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਯੋਜਨਾ ਉਲੀਕੀ ਜਾਵੇਗੀ।

ਕੇਂਦਰ ਸਰਕਾਰ ਨੇ ਸਿੱਖ ਗੁਰੂ ਦੇ 400ਵੇਂ ਪ੍ਰਕਾਸ਼ ਪੁਰਬ ਸਮਰਪਿਤ ਪ੍ਰੋਗਰਾਮ ਉਲੀਕਣ, ਨੀਤੀਆਂ ਅਤੇ ਵੱਖ-ਵੱਖ ਯੋਜਨਾਵਾਂ ਨੂੰ ਪ੍ਰਵਾਨਗੀ ਦੇਣ ਲਈ ਪਿਛਲੇ ਸਾਲ 24 ਅਕਤੂਬਰ ਨੂੰ ਇੱਕ ਕਮੇਟੀ ਦਾ ਗਠਨ ਕੀਤਾ ਸੀ। ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਇਸ ਕਮੇਟੀ ਵਿੱਚ 70 ਮੈਂਬਰ ਹਨ।

ABOUT THE AUTHOR

...view details