ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਵਿਚਕਾਰ ਮਹਾਮਾਰੀ ਦਾ ਸੰਕਟ ਇੱਕ ਵਾਰ ਫਿਰ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ। ਵੀਰਵਾਰ ਨੂੰ ਕੋਰੋਨਾ ਦੇ 12 ਫੀਸਦੀ ਤੋਂ ਜਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 47,092 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ, ਬੁੱਧਵਾਰ ਨੂੰ 41,965 ਮਾਮਲੇ ਸਾਹਮਣੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਮਹਾਂਮਾਰੀ ਕਾਰਨ 509 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 35,181 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ ਕਿ 11,402 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।
ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵੱਧ ਰਹੇ ਹਨ। ਬੁੱਧਵਾਰ ਨੂੰ ਕੇਰਲਾ ਵਿੱਚ ਕੋਵਿਡ -19 ਦੇ 32,803 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 173 ਹੋਰ ਲੋਕਾਂ ਦੀ ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋ ਗਈ ਹੈ। ਨਵੇਂ ਮਾਮਲਿਆਂ ਤੋਂ ਬਾਅਦ, ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 90 ਹਜ਼ਾਰ 36 ਹੋ ਗਈ ਜਦਕਿ ਮ੍ਰਿਤਕਾਂ ਦੀ ਗਿਣਤੀ 20,961 ਤੱਕ ਪਹੁੰਚ ਗਈ।