ਨਵੀਂ ਦਿੱਲੀ :ਸੋਮਵਾਰ ਨੂੰ 5 ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜ ਅਹੁਦੇ ਦੀ ਸਹੁੰ ਚੁਕਾਈ। ਜੱਜ ਚੰਦਰਚੂੜ ਨੇ ਸੁਰੀਮ ਕੋਰਟ ਅਦਾਲਤ ਆਡੀਟੋਰੀਅਮ 'ਚ ਆਯੋਜਿਤ ਇਕ ਸਮਾਰੋਹ 'ਚ ਹਾਈ ਕੋਰਟਾਂ ਦੇ ਤਿੰਨ ਮੁੱਖ ਜੱਜਾਂ ਅਤੇ 2 ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਾਰੇ ਪੰਜ ਜੱਜਾਂ ਨੇ ਸਹੁੰ ਚੁੱਕੀ। ਜਿਨ੍ਹਾਂ ਪੰਜ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ 'ਚ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਪੰਕਜ ਮਿੱਤਲ, ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਸੰਜੇ ਕਰੋਲ, ਮਨੀਪੁਰ ਹਾਈ ਕੋਰਟ ਦੇ ਚੀਫ ਜਸਟਿਸ ਪੀਵੀ ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਲ ਅਮਾਨੁੱਲਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਦੇ ਨਾਂ ਸ਼ਾਮਲ ਹਨ।
ਸਿਫ਼ਾਰਿਸ਼ਾਂ ਕੇਂਦਰ ਸਰਕਾਰ ਦੇ ਸਾਹਮਣੇ ਪੈਂਡਿੰਗ:ਜ਼ਿਕਰਯੋਗ ਹੈ ਕਿ ਇਨ੍ਹਾਂ 5 ਜੱਜਾਂ ਦੇ ਅਹੁਦਾ ਸੰਭਾਲਣ ਦੇ ਨਾਲ ਹੀ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ। ਇਸ ਅਦਾਲਤ ਲਈ ਮਨਜ਼ੂਰ ਜੱਜਾਂ ਦੀ ਗਿਣਤੀ 34 ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਕੋਲੇਜੀਅਮ ਨੇ 13 ਦਸੰਬਰ 2022 ਨੂੰ ਜੱਜ ਮਿਥਲ, ਜੱਜ ਕਰੋਲ, ਜੱਜ ਕੁਮਾਰ, ਜੱਜ ਅਮਾਨੁੱਲਾਹ ਅਤੇ ਜੱਜ ਮਿਸ਼ਰਾ ਨੂੰ ਪ੍ਰਮੋਟ ਕਰ ਕੇ ਸੁਪਰੀਮ ਕੋਰਟ 'ਚ ਜੱਜ ਬਣਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਤੋਂ ਬਾਅਦ ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲਾ ਨੇ ਸ਼ਨੀਵਾਰ ਨੂੰ 5 ਜੱਜਾਂ ਦੀ ਨਿਯੁਕਤੀ ਨਾਲ ਸੰਬੰਧਤ ਨੋਟੀਫਿਕੇਸ਼ਨ ਜਾਰੀ ਕੀਤੀਆਂ ਸਨ। ਸੁਪਰੀਮ ਕੋਰਟ ਕੋਲੇਜੀਅਮ ਵਲੋਂ 2 ਹੋਰ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਉਣ ਦੀਆਂ ਸਿਫ਼ਾਰਿਸ਼ਾਂ ਕੇਂਦਰ ਸਰਕਾਰ ਦੇ ਸਾਹਮਣੇ ਪੈਂਡਿੰਗ ਹਨ।
ਇਹ ਵੀ ਪੜ੍ਹੋ :Invest Punjab 2023: ਇਨਵੈਸਟ ਪੰਜਾਬ 2023 ਦੀ ਸ਼ੁਰੂਆਤ, ਸਨਅਤਕਾਰਾਂ ਨੇ ਦਿੱਤਾ ਮਿਲਿਆ-ਜੁਲਿਆ ਪ੍ਰਤੀਕਰਮ