ਪੰਜਾਬ

punjab

ETV Bharat / bharat

ਕੰਟਰੋਲ ਰੇਖਾ 'ਤੇ ਭਾਰਤ ਦੀ ਜਵਾਬੀ ਕਾਰਵਾਈ 'ਚ 5 ਪਾਕਿ ਸੈਨਿਕਾਂ ਦੀ ਮੌਤ

ਪਾਕਿਸਤਾਨ ਨੇ ਵੀਰਵਾਰ ਨੂੰ ਕੰਟਰੋਲ ਰੇਖਾ ਨੇੜੇ ਬੇਲੋੜੀ ਫਾਇਰਿੰਗ ਸ਼ੁਰੂ ਕੀਤੀ, ਜਿਸ ਤੋਂ ਬਾਅਦ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਵਿੱਚ ਪੰਜ ਪਾਕਿਸਤਾਨੀ ਸੈਨਿਕਾਂ ਦੀ ਮੌਤ ਹੋ ਗਈ ਹੈ।

ਫੋਟੋ
ਫੋਟੋ

By

Published : Dec 11, 2020, 10:29 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ (ਐਲਓਸੀ) 'ਤੇ ਭਾਰਤੀ ਫੌਜ ਵੱਲੋਂ ਕੀਤੀ ਗਈ ਰਾਤ ਭਰ ਦੀ ਜਵਾਬੀ ਕਾਰਵਾਈ 'ਚ ਪੰਜ ਪਾਕਿਸਤਾਨੀ ਸੈਨਿਕ ਮਾਰੇ ਗਏ ਅਤੇ ਤਿੰਨ ਜ਼ਖਮੀ ਹੋ ਗਏ। ਇਹ ਜਾਣਕਾਰੀ ਸੁਰੱਖਿਆ ਸਰੋਤਾਂ ਤੋਂ ਮਿਲੀ ਹੈ।

ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਨੇ ਵੀਰਵਾਰ ਨੂੰ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ ਦੇ ਮਨਕੋਟ ਸੈਕਟਰ 'ਚ ਆਮ ਨਾਗਰਿਕਾਂ ਅਤੇ ਉਨ੍ਹਾਂ ਦੀਆਂ ਸਹੂਲਤਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਬਿਨਾਂ ਵਜ੍ਹਾਂ ਫਾਇਰਿੰਗ ਸ਼ੁਰੂ ਕੀਤੀ।

ਸੂਤਰਾਂ ਨੇ ਅੱਗੇ ਦੱਸਿਆ ਕਿ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ 'ਚ ਨਾਗਰਿਕ ਸਹੂਲਤਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਾਗਰਿਕ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ।

ਉਨ੍ਹਾਂ ਅੱਗੇ ਕਿਹਾ, “ਇਸ ਤੋਂ ਬਾਅਦ, ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ, ਜਿਸ 'ਚ ਪੰਜ ਪਾਕਿਸਤਾਨੀ ਸੈਨਿਕ ਮਾਰੇ ਗਏ ਅਤੇ ਤਿੰਨ ਜ਼ਖਮੀ ਹੋ ਗਏ। ਪਾਕਿ ਬਹੁਤ ਸਾਰੇ ਬੰਕਰ ਵੀ ਤਬਾਹ ਹੋ ਗਏ ਹਨ।

ਦੋਵਾਂ ਧਿਰਾਂ ਵਿਚਾਲੇ 2 ਘੰਟੇ ਦੀ ਗੋਲੀਬਾਰੀ ਹੋਈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ, ਪਾਕਿਸਤਾਨ ਨੇ ਸਾਲ 1999 'ਚ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੀ ਜੰਗਬੰਦੀ ਸਮਝੌਤੇ ਦੀ ਵਾਰ-ਵਾਰ ਉਲੰਘਣਾ ਕੀਤੀ ਹੈ।

ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਨਾਲ ਲੱਗਦੇ ਇਲਾਕਿਆਂ 'ਚ ਜਨਵਰੀ 2020 ਤੋਂ ਲੈ ਕੇ ਹੁਣ ਤੱਕ 3200 ਤੋਂ ਵੱਧ ਜੰਗਬੰਦੀ ਦੀ ਉਲੰਘਣਾ 'ਚ 30 ਆਮ ਨਾਗਰਿਕ ਮਾਰੇ ਗਏ ਹਨ ਅਤੇ 100 ਤੋਂ ਵੱਧ ਜ਼ਖਮੀ ਹੋਏ ਹਨ।

ABOUT THE AUTHOR

...view details