ਪੰਜਾਬ

punjab

ETV Bharat / bharat

Coronavirus Update : ਦੇਸ਼ ਵਿੱਚ ਕੋਰੋਨਾ ਦੇ ਤਾਜ਼ਾ ਮਾਮਲੇ 532, 2 ਮੌਤਾਂ, ਪਿਛਲੇ 24 ਘੰਟਿਆਂ 'ਚ ਪੰਜਾਬ ਵਿੱਚ 9 ਨਵੇਂ ਮਾਮਲੇ - ਕੇਂਦਰੀ ਸਿਹਤ ਮੰਤਰਾਲੇ

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ, ਹਾਲਾਂਕਿ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਦੇਸ਼ ਵਿੱਚ ਕੋਰੋਨਾ ਦੇ ਤਾਜ਼ਾ ਮਾਮਲੇ 532 ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ 9 ਨਵੇਂ ਕੋਰੋਨਾ ਕੇਸ ਦਰਜ ਹੋਏ ਹਨ।

Coronavirus Update
Coronavirus Update

By

Published : May 26, 2023, 9:14 AM IST

ਨਵੀਂ ਦਿੱਲੀ / ਪੰਜਾਬ : ਦੇਸ਼ਭਰ ਵਿੱਚ ਕੋਰੋਨਾ ਦੇ 532 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,988, 426 ਹੋ ਚੁੱਕੇ ਹਨ। ਭਾਰਤ ਵਿੱਚ, ਕੋਰੋਨਾ ਦੇ ਕੁੱਲ ਐਕਟਿਵ 6, 168 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 953 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 50, 404 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ ਤਾਜ਼ਾ 2 ਮੌਤਾਂ ਦਰਜ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 854 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.80 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.29 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.61 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,053 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।


Coronavirus Update




ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਹਿਜ਼ 9 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.33 ਫੀਸਦੀ ਦਰਜ ਹੋਈ ਹੈ। ਉੱਥੇ ਹੀ, 4 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 1 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 99 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 29 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2, 855 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2, 714 ਟੈਸਟਾਂ ਦੀ ਜਾਂਚ ਕੀਤੀ ਗਈ।


  1. ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਦਾ ਕਰੇਗੀ ਹੱਲ
  2. "ਹਵਾਈ ਅੱਡੇ ਦੇ 100 ਮੀਟਰ ਦੇ ਦਾਇਰੇ ਵਿੱਚ ਬਣੀਆਂ ਸਾਰੀਆਂ ਉਸਾਰੀਆਂ ਢਾਹੁਣ ਦੀ ਕਾਰਵਾਈ ਜਲਦ ਹੋਵੇਗੀ ਸ਼ੁਰੂ"
  3. ਹੁਣ ਕਾਲਜਾਂ ਦੇ ਸਿਲੇਬਸ 'ਚ ਸ਼ਾਮਲ ਹੋਵੇਗੀ ਆਈਲੈਟਸ ! ਰਾਜਾ ਵੜਿੰਗ ਨੇ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆ

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 25 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 551 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 99 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 888 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details