ਪੰਜਾਬ

punjab

ETV Bharat / bharat

ਸ਼ਰਮਨਾਕ ! ਪਸ਼ੂਆਂ ਲਈ ਚਾਰਾ ਲੈਣ ਗਈ 55 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ - ਬਲਾਤਕਾਰ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗ੍ਰੇਟਰ ਨੋਇਡਾ ਦੇ ਜੇਵਰ ਥਾਣਾ ਖੇਤਰ ਵਿੱਚ ਚਾਰ ਨੌਜਵਾਨਾਂ ਵੱਲੋਂ ਇੱਕ ਔਰਤ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ ਗਿਆ। ਦੱਸਿਆ ਜਾਂਦਾ ਹੈ ਕਿ ਔਰਤ ਪਸ਼ੂਆਂ ਲਈ ਚਾਰਾ ਲੈਣ ਗਈ ਸੀ। ਪੁਲਿਸ ਨੇ ਦੱਸਿਆ ਕਿ ਪੀੜਤ ਦੀ ਹਾਲਤ ਸਥਿਰ ਹੈ। ਪੁਲਿਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਪਸ਼ੂਆਂ ਲਈ ਚਾਰਾ ਲੈਣ ਗਈ 55 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ
ਪਸ਼ੂਆਂ ਲਈ ਚਾਰਾ ਲੈਣ ਗਈ 55 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ

By

Published : Oct 11, 2021, 7:04 AM IST

Updated : Oct 11, 2021, 8:24 AM IST

ਨਵੀਂ ਦਿੱਲੀ/ਨੋਇਡਾ: ਗ੍ਰੇਟਰ ਨੋਇਡਾ ਦੇ ਜਰਚਾ ਥਾਣਾ ਖੇਤਰ ਵਿੱਚ ਇੱਕ 55 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਐਤਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਨੇ ਅਜਿਹਾ ਉਦੋਂ ਕੀਤਾ ਜਦੋਂ ਔਰਤ ਨੇੜਲੇ ਜੰਗਲ ਵਿੱਚ ਪਸ਼ੂਆਂ ਲਈ ਚਾਰਾ ਲੈਣ ਗਈ ਹੋਈ ਸੀ।

ਇਹ ਵੀ ਪੜੋ: ਕਸ਼ਮੀਰ: ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ 400 ਤੋਂ ਵੱਧ ਸ਼ੱਕੀ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਔਰਤ ਕਿਸੇ ਤਰ੍ਹਾਂ ਜ਼ਖਮੀ ਹਾਲਤ ਵਿੱਚ ਘਰ ਪਹੁੰਚੀ, ਜਿੱਥੇ ਉਸਦੀ ਹਾਲਤ ਨਾਜ਼ੁਕ ਦੇਖ ਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਮਗਰੋਂ ਪੀੜਤਾ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੇ ਸਬੰਧ ਵਿੱਚ ਪੀੜਤਾ ਦੇ ਪਤੀ ਨੇ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਸ ਵਿੱਚ ਇੱਕ ਨਾਮੀ ਅਤੇ ਤਿੰਨ ਅਣਜਾਣ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪੁਲਿਸ ਨੇ ਸਮੂਹਿਕ ਜਬਰ ਜਨਾਹ ਅਤੇ ਐਸਸੀ-ਐਕਟ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਿੱਥੇ ਪੀੜਤ ਚਾਰਾ ਲੈਣ ਗਈ ਸੀ, ਉੱਥੇ ਇੱਕ ਮੁਲਜ਼ਮ ਆਪਣੇ ਪਸ਼ੂ ਚਰਾ ਰਿਹਾ ਸੀ। 55 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਬਾਰੇ ਡੀਸੀਪੀ ਮਹਿਲਾ ਅਤੇ ਬਾਲ ਸੁਰੱਖਿਆ ਵਰਿੰਦਾ ਸ਼ੁਕਲਾ ਨੇ ਕਿਹਾ ਕਿ ਇਹ ਘਟਨਾ ਮੁਲਜ਼ਮ ਨੇ ਨਸ਼ਾ ਕਰਕੇ ਕੀਤੀ ਸੀ ਕਿਉਂਕਿ ਉਹ ਉਸ ਸਮੇਂ ਗਾਂਜਾ ਪੀ ਰਿਹਾ ਸੀ।

ਪਸ਼ੂਆਂ ਲਈ ਚਾਰਾ ਲੈਣ ਗਈ 55 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ

ਪੁਲਿਸ ਨੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਟੀਮ ਦਾ ਗਠਨ ਕੀਤਾ ਹੈ। ਪੁਲਿਸ ਵੱਲੋਂ ਸਾਰੇ ਯਤਨ ਕੀਤੇ ਜਾ ਰਹੇ ਹਨ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੀ ਹਾਲਤ ਸਥਿਰ ਹੈ, ਸਹੀ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜੋ: ਰਾਮ ਰਹੀਮ ਨੇ ਹਨਪ੍ਰੀਤ ਨੂੰ ਮਿਲਣ ਦੀ ਜਤਾਈ ਇੱਛਾ

Last Updated : Oct 11, 2021, 8:24 AM IST

ABOUT THE AUTHOR

...view details