ਪੰਜਾਬ

punjab

ETV Bharat / bharat

ਕਿਸਾਨ ਅੰਦੋਲਨ ਵਿੱਚ ਗ੍ਰਿਫ਼ਤਾਰ ਕੀਤੇ 6 ਹੋਰ ਲੋਕਾਂ ਦੀ ਜ਼ਮਾਨਤ ਹੋਈ - ਪ੍ਰਧਾਨ ਮਨਜਿੰਦਰ ਸਿੰਘ ਸਿਰਸਾ

ਜਿਨ੍ਹਾਂ ਦੀ ਅੱਜ ਜ਼ਮਾਨਤ ਹੋਈ ਹੈ ਉਨ੍ਹਾਂ ਵਿੱਚ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸੁਖਜਿੰਦਰ ਸਿੰਘ ਤੇ ਸੁਕਿਰਤ ਸਿੰਘ ਅਤੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਲਖਵੀਰ ਸਿੰਘ, ਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ।

ਕਿਸਾਨ ਅੰਦੋਲਨ ਵਿੱਚ ਗ੍ਰਿਫ਼ਤਾਰ ਕੀਤੇ 6 ਹੋਰ ਲੋਕਾਂ ਦੀ ਜ਼ਮਾਨਤ ਹੋਈ
ਕਿਸਾਨ ਅੰਦੋਲਨ ਵਿੱਚ ਗ੍ਰਿਫ਼ਤਾਰ ਕੀਤੇ 6 ਹੋਰ ਲੋਕਾਂ ਦੀ ਜ਼ਮਾਨਤ ਹੋਈ

By

Published : Feb 16, 2021, 11:00 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਵਿੱਚ ਗ੍ਰਿਫ਼ਤਾਰ ਕੀਤੇ ਗਏ 6 ਹੋਰ ਲੋਕਾਂ ਦੀ ਅੱਜ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਅੱਜ ਸਿਰਸਾ ਤੇ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਸਿਰਸਾ ਨੇ ਦੱਸਿਆ ਕਿ ਜਿਨ੍ਹਾਂ ਦੀ ਅੱਜ ਜ਼ਮਾਨਤ ਹੋਈ ਹੈ ਉਨ੍ਹਾਂ ਵਿੱਚ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸੁਖਜਿੰਦਰ ਸਿੰਘ ਤੇ ਸੁਕਿਰਤ ਸਿੰਘ ਅਤੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਲਖਵੀਰ ਸਿੰਘ, ਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਪੱਛਮੀ ਵਿਹਾਰ ਦੀ ਐਫਆਈਆਰ ਨੰਬਰ 22 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਸਿਰਸਾ ਨੇ ਕਿਹਾ ਕਿ ਜਿਥੇ ਨਿਆਂਪਾਲਿਕਾ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ 'ਤੇ ਸਾਨੂੰ ਵਿਸ਼ਵਾਸ ਹੈ, ਉਥੇ ਹੀ ਅਸੀਂ ਕਮੇਟੀ ਦੇ ਲੀਗਲ ਸੈਲ ਜੋ ਕਿ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੰਮ ਕਰ ਰਿਹਾ ਹੈ। ਖਾਸ ਤੌਰ ‘ਤੇ ਵਕੀਲ ਐਡਵੋਕੇਟ ਸੰਜੀਵ ਨਿਸਾਰ, ਐਡਵੋਕੇਟ ਬੀ ਕੇ ਸ਼ਰਮਾ, ਐਡਵੋਕੇਟ ਜਸਪ੍ਰੀਤ ਰਾਏ, ਐਡਵੋਕੇਟ ਅਨਪ੍ਰੀਤ ਕੌਰ ਰਾਏ ਅਤੇ ਐਡਵੋਕੇਟ ਜਸਦੀਪ ਸਿੰਘ ਢਿੱਲੋਂ ਦਾ ਧੰਨਵਾਦ ਕਰਦੇ ਹਨ।

ਸਿਰਸਾ ਨੇ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਜੇਲ੍ਹ ਵਿਚ ਬੰਦ ਬਾਕੀ ਲੋਕਾਂ ਦੇ ਪਰਿਵਾਰਾਂ ਨੂੰ ਭਰੋਸਾ ਦੁਆਇਆ ਜਲਦੀ ਹੀ ਬਾਕੀਆਂ ਦੀ ਵੀ ਜ਼ਮਾਨਤ ਹੋ ਜਾਵੇਗੀ।

ABOUT THE AUTHOR

...view details