ਨਵੀਂ ਦਿੱਲੀ: ਐਨਆਈਏ ਨੇ ਪਾਬੰਦੀਸ਼ੁਦਾ ਸਿੱਖ ਫਾਰ ਜਸਟਿਸ ਦੇ ਕਾਡਰ ਵੱਲੋਂ ਪੰਜਾਬ ਦੇ ਮੋਗਾ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਉੱਪਰ ਖਾਲਿਸਤਾਨੀ ਝੰਡਾ ਲਹਿਰਾਇਆ ਸੀ ਜਿਸ ਦੇ ਖਿਲਾਫ ਉਨ੍ਹਾਂ 6 ਮੁਲਜ਼ਮਾਂ 'ਤੇ ਚਾਰਜਸ਼ੀਟ ਦਰਜ ਕੀਤੀ ਗਈ ਹੈ।
ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ 'ਚ ਐਸਐਫਜੇ ਦੇ 6 ਮੈਂਬਰਾਂ ਵਿਰੁੱਧ ਚਾਰਜਸ਼ੀਟ ਦਰਜ - ਐਸਐਫਜੇ ਦ 6 ਮੈਂਬਰਾਂ ਦੇ ਖਿਲਾਫ ਚਾਰਜਸ਼ੀਟ ਦਰਜ
ਐਨਆਈਏ ਨੇ ਪਾਬੰਦੀਸ਼ੁਦਾ ਸਿੱਖ ਫਾਰ ਜਸਟਿਸ ਦੇ 6 ਮੈਂਬਰਾਂ ਵਿਰੁੱਧ ਚਾਰਜਸ਼ੀਟ ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ 'ਚ ਮੁਲਜ਼ਮਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਉੱਪਰ ਖਾਲਿਸਤਾਨੀ ਝੰਡਾ ਲਹਿਰਾਇਆ ਸੀ।
![ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ 'ਚ ਐਸਐਫਜੇ ਦੇ 6 ਮੈਂਬਰਾਂ ਵਿਰੁੱਧ ਚਾਰਜਸ਼ੀਟ ਦਰਜ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ 'ਚ ਐਸਐਫਜੇ ਦ 6 ਮੈਂਬਰਾਂ ਦੇ ਖਿਲਾਫ ਚਾਰਜਸ਼ੀਟ ਦਰਜ](https://etvbharatimages.akamaized.net/etvbharat/prod-images/768-512-10590865-534-10590865-1613092172521.jpg)
ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ 'ਚ ਐਸਐਫਜੇ ਦ 6 ਮੈਂਬਰਾਂ ਦੇ ਖਿਲਾਫ ਚਾਰਜਸ਼ੀਟ ਦਰਜ
ਐਨਆਈਏ ਦੇ ਬੁਲਾਰੇ ਨੇ 6 ਮੁਲਜ਼ਮਾਂ ਦੀ ਨਾਂਅ ਦੀ ਸੂਚੀ ਦੱਸੀ। ਉਨ੍ਹਾਂ ਨੇ ਕਿਹਾ ਕਿ ਇੰਦਰਜੀਤ ਸਿੰਘ, ਅਕਾਸ਼ਦੀਪ ਸਿੰਘ, ਜਗਵਿੰਦਰ ਸਿੰਘ, ਗੁਰਪਤਵੰਤ ਸਿੰਘ ਪਨੂੰ, ਹਰਪ੍ਰੀਤ ਸਿੰਘ ਦੇ ਖਿਲਾਫ ਗੈਰਕਾਨੂੰਨੀ ਗਤਿਵਿਧਿਆਂ ਰੋਕੂ ਐਕਟ ਤੇ ਅਪਮਾਨ ਰੋਕਥਾਮ ਦੇ ਤਹਿਤ ਚਾਰਜਸ਼ੀਟ ਦਰਜ ਕੀਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਪਿਛਲੇ ਸਾਲ 5 ਸਤੰਬਰ ਨੂੰ ਪੰਜਾਬ ਦੇ ਮੋਗਾ ਦੇ ਡਿਪਟੀ ਕਮੀਸ਼ਨਰ ਨੂੰ ਦਫ਼ਤਰ ਉੱਪਰ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਆਪਣੇ ਹੱਥ 'ਚ ਲਿਆ ਸੀ।