ਨਵੀਂ ਦਿੱਲੀ:ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਸੰਸਦ 'ਚ ਕੇਂਦਰੀ ਬਜਟ 2022 ਪੇਸ਼ ਕੀਤਾ ਹੈ। ਇਸ ਦੌਰਾਨ ਸੀਤਾਰਮਨ ਨੇ ਕਿਹਾ ਕਿ ਸਵੈ-ਨਿਰਭਰ ਭਾਰਤ ਤਹਿਤ 16 ਲੱਖ ਨੌਕਰੀਆਂ ਆਉਣਗੀਆਂ, ਜਦਕਿ ਮੇਕ ਇਨ ਇੰਡੀਆ ਤਹਿਤ 60 ਲੱਖ ਨੌਕਰੀਆਂ ਆਉਣਗੀਆਂ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਟੀਅਰ 2-3 ਸ਼ਹਿਰਾਂ ਦੇ ਵਿਕਾਸ ਲਈ ਕੰਮ ਚੱਲ ਰਿਹਾ ਹੈ। 2047 ਤੱਕ ਦੇਸ਼ ਦੀ ਅੱਧੀ ਆਬਾਦੀ ਸ਼ਹਿਰਾਂ ਵਿੱਚ ਰਹੇਗੀ। EVs ਲਈ ਬੈਟਰੀ ਸਵੈਪਿੰਗ ਨੀਤੀ ਲਿਆਂਦੀ ਜਾਵੇਗੀ। ਸ਼ਹਿਰਾਂ ਵਿੱਚ ਪਬਲਿਕ ਟਰਾਂਸਪੋਰਟ ਨੂੰ ਵਧਾਉਣ 'ਤੇ ਜ਼ੋਰ ਦਿੱਤਾ ਜਾਵੇਗਾ। ਬੈਟਰੀਆਂ ਲਈ ਨਿੱਜੀ ਖੇਤਰ ਨੂੰ ਉਤਸ਼ਾਹਿਤ ਕਰੇਗਾ। ਕਾਰੋਬਾਰ ਕਰਨ ਵਿੱਚ ਅਸਾਨੀ ਲਈ ਕਾਗਜ਼ ਰਹਿਤ ਈ-ਬਿੱਲ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਮੰਤਰਾਲਿਆਂ ਦੇ ਵੈਂਡਰਾਂ ਲਈ ਈ-ਬਿੱਲ ਲਿਆਂਦਾ ਗਿਆ ਹੈ।