ਲੱਦਾਖ:ਲੱਦਾਖ 'ਚ 26 ਜਵਾਨਾਂ ਨਾਲ ਭਰੀ ਬੱਸ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ ਫੌਜ ਦੇ 7 ਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਕਈ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਤੁਰੰਤ ਬਾਅਦ ਜਵਾਨਾਂ ਨੂੰ ਬਚਾ ਲਿਆ ਗਿਆ। ਉਨ੍ਹਾਂ ਨੂੰ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋ ਗਈ ਅਤੇ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ।
ਲੱਦਾਖ : ਜਵਾਨਾਂ ਨੂੰ ਲਿਜਾ ਰਿਹਾ ਵਾਹਨ ਸ਼ਿਓਕ ਨਦੀ 'ਤੇ ਡਿੱਗਿਆ, 7 ਮੌਤਾਂ ਗੰਭੀਰ ਰੂਪ ਨਾਲ ਜ਼ਖਮੀ ਫੌਜੀਆਂ ਦੀ ਮਦਦ ਲਈ ਹਵਾਈ ਫੌਜ ਨਾਲ ਵੀ ਸੰਪਰਕ ਕੀਤਾ ਗਿਆ ਹੈ। ਉਸ ਨੂੰ ਇਲਾਜ ਲਈ ਪੱਛਮੀ ਕਮਾਂਡ ਭੇਜਿਆ ਜਾ ਸਕਦਾ ਹੈ। ਫੌਜ ਦੀ ਬੱਸ ਕਿਨ੍ਹਾਂ ਕਾਰਨਾਂ ਕਰਕੇ ਸੜਕ ਤੋਂ ਫਿਸਲ ਕੇ ਨਦੀ ਵਿੱਚ ਜਾ ਡਿੱਗੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਲੱਦਾਖ : ਜਵਾਨਾਂ ਨੂੰ ਲਿਜਾ ਰਿਹਾ ਵਾਹਨ ਸ਼ਿਓਕ ਨਦੀ 'ਤੇ ਡਿੱਗਿਆ, 7 ਮੌਤਾਂ
ਇਸ ਘਟਨਾ ਨੂੰ ਲੈ ਕੇ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸ਼ੁਰੂਆਤੀ ਜਾਣਕਾਰੀ ਮੁਤਾਬਕ ਫੌਜੀਆਂ ਦੀ ਬੱਸ ਟਰਾਂਜ਼ਿਟ ਕੈਂਪ ਤੋਂ ਸਬ-ਸੈਕਟਰ ਹਨੀਫ ਦੇ ਅੱਗੇ ਵਾਲੇ ਸਥਾਨ ਵੱਲ ਜਾ ਰਹੀ ਸੀ।
ਲੱਦਾਖ : ਜਵਾਨਾਂ ਨੂੰ ਲਿਜਾ ਰਿਹਾ ਵਾਹਨ ਸ਼ਿਓਕ ਨਦੀ 'ਤੇ ਡਿੱਗਿਆ, 7 ਮੌਤਾਂ
ਮੀਡੀਆ ਰਿਪੋਰਟਾਂ ਮੁਤਾਬਕ ਸੜਕ ਹਾਦਸਾ ਥੋਇਸ ਤੋਂ ਕਰੀਬ 25 ਕਿਲੋਮੀਟਰ ਦੂਰ ਵਾਪਰਿਆ। ਸੈਨਿਕਾਂ ਦਾ ਇਹ ਸਮੂਹ ਆਪਣੇ ਟਰਾਂਜ਼ਿਟ ਕੈਂਪ ਤੋਂ ਅੱਗੇ ਵਾਲੇ ਸਥਾਨ ਵੱਲ ਜਾ ਰਿਹਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੜਕ ਤੋਂ ਨਦੀ ਦੀ ਡੂੰਘਾਈ ਕਰੀਬ 60 ਫੁੱਟ ਹੈ।
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਸੜਕ ਹਾਦਸੇ ਨੂੰ ਲੈ ਕੇ ਟਵੀਟ ਕਰਦਿਆਂ ਦੁਖ ਜ਼ਾਹਰ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, "ਲਦਾਖ 'ਚ ਬੱਸ ਹਾਦਸੇ ਤੋਂ ਸਦਮੇ 'ਚ ਹਾਂ, ਜਿਸ 'ਚ ਅਸੀਂ ਆਪਣੇ ਬਹਾਦਰ ਫੌਜੀ ਜਵਾਨ ਗੁਆ ਦਿੱਤੇ ਹਨ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਮੈਨੂੰ ਉਮੀਦ ਹੈ ਕਿ ਜੋ ਜ਼ਖਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣਗੇ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।"
ਇਸ ਹਾਦਸੇ ਤੋਂ ਬਾਅਦ ਸਿਆਸਤਦਾਨਾਂ ਵਲੋਂ ਲਗਾਤਾਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, "ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।"
ਇਹ ਵੀ ਪੜ੍ਹੋ :ਸ਼੍ਰੀਨਗਰ ਪੁਲਿਸ ਨੇ ਸ਼੍ਰੀਨਗਰ ਦੇ ਬੇਮਿਨਾ ਇਲਾਕੇ 'ਚ 01 ਹਾਈਬ੍ਰਿਡ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ